1 C
Calgary
Sunday, October 25, 2026

ਅਮਰੀਕੀ ਟੈਰਿਫ ਦਾ ਮਾਮਲਾ: ਅਸੀਂ ਹਾਲਾਤ ’ਤੇ ਨਜ਼ਰ ਰੱਖ ਰਹੇ ਹਾਂ: ਭਾਰਤ

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਵੱਡਾ ਝਟਕਾ ਲੱਗਾ ਹੈ। ਟਰੰਪ ਦੇ ਟੈਰਿਫਾਂ ਨੂੰ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਵਣਜ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਅਮਰੀਕੀ ਟੈਰਿਫਾਂ (ਟੈਕਸਾਂ) ਨਾਲ ਜੁੜੇ ਘਟਨਾਕ੍ਰਮ ਅਤੇ ਉਨ੍ਹਾਂ ਦੇ ਪ੍ਰਭਾਵਾਂ ਦਾ “ਅਧਿਐਨ ਕਰ ਰਹੀ ਹੈ।”

ਮੰਤਰਾਲੇ ਨੇ ਦੱਸਿਆ, “ਅਸੀਂ ਸ਼ੁੱਕਰਵਾਰ ਨੂੰ ਟੈਰਿਫਾਂ ਬਾਰੇ ਅਮਰੀਕੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਨੋਟ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਇਸ ਸਬੰਧ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਹੈ। ਅਮਰੀਕੀ ਪ੍ਰਸ਼ਾਸਨ ਵੱਲੋਂ ਕੁਝ ਕਦਮਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਅਸੀਂ ਇਨ੍ਹਾਂ ਸਾਰੇ ਹਾਲਾਤਾਂ ਦੇ ਪ੍ਰਭਾਵਾਂ ਨੂੰ ਸਮਝ ਰਹੇ ਹਾਂ।”

ਸੁਪਰੀਮ ਕੋਰਟ ਦਾ ਫੈਸਲਾ ਅਤੇ ਟਰੰਪ ਦਾ ਕਦਮ ਟਰੰਪ ਦੇ ਦੂਜੇ ਕਾਰਜਕਾਲ ਦੇ ਆਰਥਿਕ ਏਜੰਡੇ ਨੂੰ ਵੱਡਾ ਝਟਕਾ ਦਿੰਦੇ ਹੋਏ, ਅਮਰੀਕੀ ਸੁਪਰੀਮ ਕੋਰਟ ਨੇ 6-3 ਦੇ ਬਹੁਮਤ ਨਾਲ ਫੈਸਲਾ ਸੁਣਾਇਆ ਕਿ ਰਾਸ਼ਟਰਪਤੀ ਵੱਲੋਂ ਦੁਨੀਆ ਭਰ ਦੇ ਦੇਸ਼ਾਂ ‘ਤੇ ਲਗਾਏ ਗਏ ਟੈਰਿਫ ਗੈਰ-ਕਾਨੂੰਨੀ ਸਨ ਅਤੇ ਉਨ੍ਹਾਂ ਨੇ ਆਪਣੇ ਅਧਿਕਾਰਾਂ ਦੀ ਹੱਦ ਪਾਰ ਕੀਤੀ ਹੈ। ਇਸ ਤੋਂ ਬਾਅਦ, ਟਰੰਪ ਨੇ 20 ਫਰਵਰੀ ਨੂੰ ਇੱਕ ਨਵਾਂ ਐਲਾਨ ਕੀਤਾ ਕਿ 24 ਫਰਵਰੀ 2026 ਤੋਂ ਅਮਰੀਕਾ ਵਿੱਚ ਆਉਣ ਵਾਲੀਆਂ ਚੀਜ਼ਾਂ ‘ਤੇ 150 ਦਿਨਾਂ ਲਈ 10% ਦਾ ਆਰਜ਼ੀ ਇੰਪੋਰਟ ਸਰਚਾਰਜ ਲਗਾਇਆ ਜਾਵੇਗਾ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News