1 C
Calgary
Sunday, October 25, 2026

ਪੁਲੀਸ ਵਿਭਾਗ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ 86.90 ਲੱਖ ਦੀ ਠੱਗੀ

ਇੱਥੋਂ ਪੁਲੀਸ ਨੇ ਇੱਕ ਵਿਅਕਤੀ ਨੂੰ ਪੰਜਾਬ ਪੁਲhਸ ਵਿਭਾਗ ਵਿੱਚ ਸਪੋਰਟਸ ਕੋਟੇ ਤਹਿਤ ਸਰਕਾਰੀ ਨੌਕਰੀ ਦਿਵਾਉਣ ਦੇ ਬਹਾਨੇ 86.90 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਜੋੜੇ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੈਸੇ ਲੈਣ ਦੇ ਬਾਵਜੂਦ ਮੁਲਜ਼ਮ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਪੁਲੀਸ ਵਿਭਾਗ ਵਿੱਚ ਭਰਤੀ ਕਰਵਾਉਣ ਵਿੱਚ ਅਸਫ਼ਲ ਰਹੇ ਅਤੇ ਪੈਸੇ ਵਾਪਸ ਕਰਨ ਤੋਂ ਵੀ ਇਨਕਾਰ ਕਰ ਦਿੱਤਾ।

ਨੌਕਰੀ ਦਾ ਵਾਅਦਾ ਕਰਨ ਤੋਂ ਇਲਾਵਾ ਮੁਲਜ਼ਮਾਂ ਨੇ ਕਾਰੋਬਾਰੀ ਨਿਵੇਸ਼ ‘ਤੇ ਵੱਡੇ ਮੁਨਾਫੇ ਦਾ ਝੂਠਾ ਵਾਅਦਾ ਵੀ ਕੀਤਾ ਸੀ। ਲੁਧਿਆਣਾ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਪਰਮਿੰਦਰਪਾਲ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਉਸ ਦੇ ਪੁੱਤਰ ਨਮਨ ਗੋਇਲ ਨੂੰ ਖੇਡ ਕੋਟੇ ਤਹਿਤ ਪੁਲਿਸ ਵਿਭਾਗ ਵਿੱਚ ਗਜ਼ਟਿਡ ਅਹੁਦਾ ਦਿਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਕਾਰੋਬਾਰ ਵਿੱਚ ਵੱਡੇ ਮੁਨਾਫੇ ਦਾ ਲਾਲਚ ਵੀ ਦਿੱਤਾ ਅਤੇ ਇਨ੍ਹਾਂ ਵਾਅਦਿਆਂ ਦੇ ਬਦਲੇ ਮੁਲਜ਼ਮਾਂ ਨੇ ਵੱਖ-ਵੱਖ ਕਿਸ਼ਤਾਂ ਵਿੱਚ ਕੁੱਲ 86.90 ਲੱਖ ਰੁਪਏ ਹਾਸਲ ਕੀਤੇ।

ਹਾਲਾਂਕਿ, ਨਾ ਤਾਂ ਉਸ ਦੇ ਪੁੱਤਰ ਨੂੰ ਨੌਕਰੀ ਮਿਲੀ ਅਤੇ ਨਾ ਹੀ ਕੋਈ ਲਾਭ ਦਿੱਤਾ ਗਿਆ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਟਾਲ-ਮਟੋਲ ਕਰਨ ਲੱਗੇ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਧੋਖਾਧੜੀ ਅਤੇ ਭਰੋਸੇ ਦੀ ਉਲੰਘਣਾ ਕੀਤੀ ਹੈ। ਉਸ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰਨ ਤੋਂ ਬਾਅਦ ਬੈਂਕ ਰਿਕਾਰਡ ਅਤੇ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News