1 C
Calgary
Sunday, October 25, 2026

ਲੰਡਨ ਵਿੱਚ ਮਕਾਨ ਨੂੰ ਅੱਗ; ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਲੰਡਨ ਦੇ ਕਰਾਇਡਨ ਵਿੱਚ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਘਟਨਾ 23 ਫਰਵਰੀ ਦੀ ਦੱਸੀ ਜਾ ਰਹੀ ਹੈ, ਜਿੱਥੇ ਤਿੰਨ ਭਾਰਤੀ ਵਿਦਿਆਰਥੀ ਇਕੱਠੇ ਰਹਿ ਰਹੇ ਸਨ। ਅੱਗ ਲੱਗਣ ਵੇਲੇ ਘਰ ਦੇ ਅੰਦਰ ਮੌਜੂਦ ਵਿਦਿਆਰਥੀ ਇਸ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਤੀਜਾ ਵਿਦਿਆਰਥੀ ਵੀ ਗੰਭੀਰ ਜ਼ਖ਼ਮੀ ਹੋਇਆ ਹੈ ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਮ੍ਰਿਤਕ ਵਿਦਿਆਰਥੀਆਂ ਵਿੱਚੋਂ ਇੱਕ ਦੀ ਪਛਾਣ 28 ਸਾਲਾ ਗਾਂਤੀ ਅਭਿਸ਼ੇਕ ਵਜੋਂ ਹੋਈ ਹੈ ਜੋ ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਦਾ ਰਹਿਣ ਵਾਲਾ ਸੀ। ਅਭਿਸ਼ੇਕ ਦੀ ਮੌਤ ਦਮ ਘੁੱਟਣ ਨਾਲ ਹੋਈ। ਦੂਜਾ ਵਿਦਿਆਰਥੀ ਤੇਲੰਗਾਨਾ ਦੇ ਨਿਜ਼ਾਮਾਬਾਦ ਦਾ ਰਹਿਣ ਵਾਲਾ 26 ਸਾਲਾ ਕਾਮੀਨੇਨੀ ਸਾਈ ਸ਼੍ਰੀਕਰ ਸੀ। ਸ਼੍ਰੀਕਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਪਰ ਕਈ ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਜਲਦੀ ਤੋਂ ਜਲਦੀ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News