1 C
Calgary
Sunday, October 25, 2026

ਬੇਕਰਸਫੀਲਡ ਵਿੱਚ ਅਪ੍ਰੈਲ 2026 ‘ਸਿੱਖ ਵਿਰਾਸਤੀ ਮਹੀਨਾ’ ਐਲਾਨਿਆ

ਕੈਲਗਰੀ, 17 ਅਪ੍ਰੈਲ (ਦੇਸ ਪੰਜਾਬ ਟਾਇਮਜ਼):
ਬੇਕਰਸਫੀਲਡ ਸਿਟੀ ਕੌਂਸਲ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਅਪ੍ਰੈਲ 2026 ਦੇ ਮਹੀਨੇ ਨੂੰ ਅਧਿਕਾਰਤ ਤੌਰ ‘ਤੇ ‘ਸਿੱਖ ਵਿਰਾਸਤੀ ਮਹੀਨੇ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਘੋਸ਼ਣਾ ਬੁੱਧਵਾਰ ਨੂੰ ਹੋਈ ਸਿਟੀ ਕੌਂਸਲ ਦੀ ਹਫ਼ਤਾਵਾਰੀ ਮੀਟਿੰਗ ਦੌਰਾਨ ਕੀਤੀ ਗਈ। ਇਸ ਫੈਸਲੇ ਰਾਹੀਂ ਸ਼ਹਿਰ ਦੇ ਪ੍ਰਸ਼ਾਸਨ ਨੇ ਸਿੱਖ ਭਾਈਚਾਰੇ ਵੱਲੋਂ ਬੇਕਰਸਫੀਲਡ ਅਤੇ ਸਮੁੱਚੇ ਕੈਲੀਫੋਰਨੀਆ ਦੇ ਵਿਕਾਸ ਵਿੱਚ ਪਾਏ ਗਏ ਬੇਮਿਸਾਲ ਯੋਗਦਾਨ ਨੂੰ ਸਰਕਾਰੀ ਤੌਰ ‘ਤੇ ਮਾਨਤਾ ਦਿੱਤੀ ਹੈ। ਇਸ ਮੌਕੇ ਸਿਟੀ ਕੌਂਸਲ ਦੇ ਮੈਂਬਰਾਂ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਉਨ੍ਹਾਂ ਦੀ ‘ਸਰਬਤ ਦਾ ਭਲਾ’ ਵਾਲੀ ਸੋਚ ਦੀ ਜੰਮ ਕੇ ਸ਼ਲਾਘਾ ਕੀਤੀ। ਇਹ ਐਲਾਨਨਾਮਾ ਜਾਰੀ ਹੋਣ ਮੌਕੇ ਸਥਾਨਕ ਸਿੱਖ ਭਾਈਚਾਰੇ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਿਟੀ ਕੌਂਸਲ ਨੇ ਆਪਣੀ ਘੋਸ਼ਣਾ ਵਿੱਚ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 100 ਸਾਲਾਂ ਤੋਂ ਵੱਧ ਸਮੇਂ ਤੋਂ ਕੈਲੀਫੋਰਨੀਆ ਦੀ ਆਰਥਿਕਤਾ ਅਤੇ ਸਮਾਜਿਕ ਤਾਣੇ-ਬਾਣੇ ਦਾ ਅਹਿਮ ਹਿੱਸਾ ਰਿਹਾ ਹੈ। ਖਾਸ ਕਰਕੇ ਖੇਤੀਬਾੜੀ, ਵਪਾਰ, ਸਿਹਤ ਸੇਵਾਵਾਂ ਅਤੇ ਜਨਤਕ ਸੇਵਾ ਦੇ ਖੇਤਰਾਂ ਵਿੱਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਇੱਕ ਵਿਲੱਖਣ ਪਛਾਣ ਬਣਾਈ ਹੈ।
ਅਪ੍ਰੈਲ ਮਹੀਨਾ ਸਿੱਖਾਂ ਲਈ ਧਾਰਮਿਕ ਅਤੇ ਇਤਿਹਾਸਕ ਤੌਰ ‘ਤੇ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਸੇ ਮਹੀਨੇ ਖਾਲਸਾ ਸਾਜਨਾ ਦਿਵਸ ਭਾਵ ਵਿਸਾਖੀ ਦਾ ਤਿਉਹਾਰ ਦੁਨੀਆ ਭਰ ਵਿੱਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News