1 C
Calgary
Sunday, October 25, 2026

ਅਮਰੀਕਾ ਵਿੱਚ ਦੋ ਬੰਗਲਾਦੇਸ਼ੀ ਪੀਐਚਡੀ ਵਿਦਿਆਰਥੀ ਰਹੱਸਮਈ ਹਾਲਤ ਵਿੱਚ ਲਾਪਤਾ

ਕੈਲਗਰੀ, 23 ਅਪ੍ਰੈਲ (ਦੇਸ ਪੰਜਾਬ ਟਾਇਮਜ਼):
ਅਮਰੀਕਾ ਦੀ ਯੂਨੀਵਰਸਿਟੀ ਆਫ ਸਾਊਥ ਫਲੋਰਿਡਾ (USF) ਵਿੱਚ ਪੜ੍ਹਦੇ ਦੋ ਬੰਗਲਾਦੇਸ਼ੀ ਡਾਕਟਰੇਟ ਵਿਦਿਆਰਥੀ ਪਿਛਲੇ ਵੀਰਵਾਰ ਤੋਂ ਅਚਾਨਕ ਲਾਪਤਾ ਹੋ ਗਏ ਹਨ। ਲਾਪਤਾ ਹੋਏ ਵਿਦਿਆਰਥੀਆਂ ਦੀ ਪਛਾਣ 27 ਸਾਲਾ ਜ਼ਾਮਿਲ ਲਿਮੋਨ ਅਤੇ 27 ਸਾਲਾ ਨਾਹਿਦਾ ਐਸ ਬ੍ਰਿਸਟੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਨ੍ਹਾਂ ਦੋਵਾਂ ਨੂੰ ਆਖਰੀ ਵਾਰ 16 ਅਪ੍ਰੈਲ ਨੂੰ ਟੈਂਪਾ ਖੇਤਰ ਵਿੱਚ ਦੇਖਿਆ ਗਿਆ ਸੀ। ਇਨ੍ਹਾਂ ਵਿਦਿਆਰਥੀਆਂ ਦੇ ਅਚਾਨਕ ਗਾਇਬ ਹੋਣ ਕਾਰਨ ਯੂਨੀਵਰਸਿਟੀ ਕੈਂਪਸ ਅਤੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਪੁਲਿਸ ਨੇ ਇਨ੍ਹਾਂ ਦੇ ਨਾਂ ਰਾਸ਼ਟਰੀ ਲਾਪਤਾ ਵਿਅਕਤੀਆਂ ਦੇ ਡੇਟਾਬੇਸ ਵਿੱਚ ਦਰਜ ਕਰ ਲਏ ਹਨ।
ਜਾਂਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਕਿਸੇ ਇਮੀਗ੍ਰੇਸ਼ਨ ਮੁੱਦੇ ਨਾਲ ਨਹੀਂ ਜੁੜਿਆ ਹੋਇਆ। ਜ਼ਾਮਿਲ ਲਿਮੋਨ ਦੇ ਭਰਾ ਜ਼ੁਬੈਰ ਅਹਿਮਦ ਨੇ ਦੱਸਿਆ ਕਿ ਲਿਮੋਨ ਬਹੁਤ ਹੀ ਜ਼ਿੰਮੇਵਾਰ ਵਿਦਿਆਰਥੀ ਹੈ ਅਤੇ ਉਸ ਨੇ ਜੁਲਾਈ ਵਿੱਚ ਘਰ ਆਉਣ ਲਈ ਟਿਕਟਾਂ ਵੀ ਬੁੱਕ ਕਰਵਾਈਆਂ ਹੋਈਆਂ ਸਨ। ਦੋਵੇਂ ਵਿਦਿਆਰਥੀ ਆਪਸ ਵਿੱਚ ਚੰਗੇ ਦੋਸਤ ਸਨ ਅਤੇ ਆਪਣੇ ਭਵਿੱਖ ਬਾਰੇ ਯੋਜਨਾਵਾਂ ਬਣਾ ਰਹੇ ਸਨ।
ਪੁਲਿਸ ਵੱਲੋਂ ਉਨ੍ਹਾਂ ਦੇ ਮੋਬਾਈਲ ਲੋਕੇਸ਼ਨ ਅਤੇ ਹੋਰ ਤਕਨੀਕੀ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਿਆ। ਯੂਨੀਵਰਸਿਟੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਨ੍ਹਾਂ ਵਿਦਿਆਰਥੀਆਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਸਾਂਝੀ ਕਰੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News