1 C
Calgary
Sunday, October 25, 2026

ਕੈਨੇਡੀਅਨ ਖੇਡ ਪ੍ਰਣਾਲੀ ਨੂੰ 660 ਮਿਲੀਅਨ ਡਾਲਰ ਦਾ ਫੰਡ

ਫੈਡਰਲ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਘਾਟੇ ਦਾ ਸਾਹਮਣਾ ਕਰ ਰਹੀਆਂ ਰਾਸ਼ਟਰੀ ਖੇਡ ਸੰਸਥਾਵਾਂ ਲਈ 660 ਮਿਲੀਅਨ ਡਾਲਰ ਦੀ ਰਾਸ਼ੀ ਅਗਲੇ ਪੰਜ ਸਾਲਾਂ ਲਈ ਰਾਖਵੀਂ ਰੱਖੀ ਹੈ। ਇਸ ਤੋਂ ਇਲਾਵਾ ਸਾਲਾਨਾ 110 ਮਿਲੀਅਨ ਡਾਲਰ ਦੀ ਵਾਧੂ ਫੰਡਿੰਗ ਦਾ ਵੀ ਵਾਅਦਾ ਕੀਤਾ ਗਿਆ ਹੈ। ਇਹ ਫੈਸਲਾ ਕੈਨੇਡੀਅਨ ਓਲੰਪਿਕ ਕਮੇਟੀ ਵੱਲੋਂ ਫੰਡਾਂ ਦੀ ਭਾਰੀ ਕਮੀ ਦੇ ਮੱਦੇਨਜ਼ਰ ਕੀਤੀ ਗਈ ਅਪੀਲ ਤੋਂ ਬਾਅਦ ਲਿਆ ਗਿਆ ਹੈ।

ਸਰਕਾਰ ਚਾਹੁੰਦੀ ਹੈ ਕਿ ਇਹ ਨਵਾਂ ਪੈਸਾ ਸਿਰਫ ਉੱਚ ਪੱਧਰੀ ਅੰਤਰਰਾਸ਼ਟਰੀ ਖਿਡਾਰੀਆਂ ਤੱਕ ਹੀ ਸੀਮਤ ਨਾ ਰਹੇ, ਸਗੋਂ ਖੇਡਾਂ ਦੇ ਸਾਰੇ ਪੱਧਰਾਂ ‘ਤੇ ਬਰਾਬਰ ਵੰਡਿਆ ਜਾਵੇ। ਇਸ ਦਾ ਮੁੱਖ ਮਕਸਦ ਦੇਸ਼ ਵਿੱਚ ਇੱਕ ਮਜ਼ਬੂਤ ਅਤੇ ਸੁਰੱਖਿਅਤ ਖੇਡ ਪ੍ਰਣਾਲੀ ਦਾ ਨਿਰਮਾਣ ਕਰਨਾ ਹੈ। ਇਹ ਫੰਡਿੰਗ ਅਜਿਹੇ ਸਮੇਂ ਆਈ ਹੈ ਜਦੋਂ ਖੇਡ ਸੰਸਥਾਵਾਂ ਪਿਛਲੇ ਦੋ ਦਹਾਕਿਆਂ ਤੋਂ ਲਗਭਗ ਸਥਿਰ ਬਜਟ ਨਾਲ ਗੁਜ਼ਾਰਾ ਕਰ ਰਹੀਆਂ ਸਨ।

ਨਵੀਂ ਵਿੱਤੀ ਸਹਾਇਤਾ ਰਾਹੀਂ ਖੇਡ ਸੰਸਥਾਵਾਂ ਆਪਣੇ ਖੁਦ ਦੇ ‘ਸੇਫ ਸਪੋਰਟ’ ਅਫਸਰ ਨਿਯੁਕਤ ਕਰ ਸਕਣਗੀਆਂ। ਇਹ ਕਦਮ ਖਿਡਾਰੀਆਂ ਦੀ ਸੁਰੱਖਿਆ ਅਤੇ ਖੇਡਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਿਵੇਸ਼ ਨਾਲ ਕੈਨੇਡਾ ਦੀਆਂ ਆਉਣ ਵਾਲੀਆਂ ਖੇਡ ਪ੍ਰਾਪਤੀਆਂ ਵਿੱਚ ਸੁਧਾਰ ਹੋਵੇਗਾ ਅਤੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News