1 C
Calgary
Sunday, October 25, 2026

ਫੀਫਾ ਵਿਸ਼ਵ ਕੱਪ ਦੀ ਸੁਰੱਖਿਆ ਲਈ ਕੈਨੇਡਾ ਸਰਕਾਰ ਦੇਵੇਗੀ 145 ਮਿਲੀਅਨ ਡਾਲਰ

ਕੈਲਗਰੀ, 30 ਅਪ੍ਰੈਲ (ਦੇਸ ਪੰਜਾਬ ਟਾਈਮਜ਼): ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਇਸ ਗਰਮੀਆਂ ਵਿੱਚ ਹੋਣ ਵਾਲੇ ਫੀਫਾ ਵਿਸ਼ਵ ਕੱਪ ਦੇ ਮੈਚਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਲਈ 145 ਮਿਲੀਅਨ ਡਾਲਰ ਦੀ ਰਾਸ਼ੀ ਪ੍ਰਦਾਨ ਕਰੇਗੀ। ਪਬਲਿਕ ਸੇਫਟੀ ਕੈਨੇਡਾ ਅਨੁਸਾਰ ਇਹ ਫੰਡ ਟੋਰਾਂਟੋ ਅਤੇ ਵੈਨਕੂਵਰ ਵਰਗੇ ਸ਼ਹਿਰਾਂ ਵਿੱਚ ਸੁਰੱਖਿਆ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰਨ ਲਈ ਵਰਤੇ ਜਾਣਗੇ। ਜ਼ਿਕਰਯੋਗ ਹੈ ਕਿ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਸਾਂਝੇ ਤੌਰ ‘ਤੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਹੇ ਹਨ ਅਤੇ ਕੈਨੇਡਾ ਵਿੱਚ ਕੁੱਲ 13 ਮੈਚ ਖੇਡੇ ਜਾਣੇ ਹਨ।

ਸੁਰੱਖਿਆ ਮੰਤਰੀ ਗੈਰੀ ਆਨੰਦਸੰਗਾਰੀ ਨੇ ਕਿਹਾ ਕਿ ਵਿਸ਼ਵ ਕੱਪ ਵਰਗੇ ਵੱਡੇ ਸਮਾਗਮ ਦੀ ਸੁਰੱਖਿਆ ਯਕੀਨੀ ਬਣਾਉਣਾ ਇੱਕ ਚੁਣੌਤੀਪੂਰਨ ਕੰਮ ਹੈ। ਇਹ ਫੰਡ ਨਗਰਪਾਲਿਕਾ ਅਤੇ ਸੂਬਾਈ ਪੱਧਰ ਦੀਆਂ ਏਜੰਸੀਆਂ ‘ਤੇ ਵਿੱਤੀ ਬੋਝ ਘਟਾਉਣ ਵਿੱਚ ਮਦਦ ਕਰਨਗੇ। ਕੈਨੇਡਾ ਸਰਕਾਰ ਪਹਿਲਾਂ ਹੀ ਟੂਰਨਾਮੈਂਟ ਦੀ ਮੇਜ਼ਬਾਨੀ ਲਈ 320 ਮਿਲੀਅਨ ਡਾਲਰ ਦਾ ਵਾਅਦਾ ਕਰ ਚੁੱਕੀ ਹੈ ਅਤੇ ਇਹ ਨਵੀਂ ਰਾਸ਼ੀ ਖਾਸ ਤੌਰ ‘ਤੇ ਸੁਰੱਖਿਆ ਕਾਰਜਾਂ ਲਈ ਰੱਖੀ ਗਈ ਹੈ। ਮੈਚਾਂ ਦੌਰਾਨ ਲੱਖਾਂ ਸੈਲਾਨੀਆਂ ਦੇ ਪਹੁੰਚਣ ਦੀ ਉਮੀਦ ਹੈ ਜਿਸ ਲਈ ਸੁਰੱਖਿਆ ਏਜੰਸੀਆਂ ਨੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News