1 C
Calgary
Sunday, October 25, 2026

ਕੈਲਗਰੀ ਵਿੱਚ ਕਾਰ ਵਿੱਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ

ਕੈਲਗਰੀ ਪੁਲਿਸ ਨੂੰ ਵੀਰਵਾਰ ਸਵੇਰੇ ਸ਼ਹਿਰ ਦੇ ਉੱਤਰ-ਪੱਛਮੀ ਇਲਾਕੇ ਵਿੱਚ ਇੱਕ ਗੱਡੀ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਕੈਲਗਰੀ ਪੁਲਿਸ ਸਰਵਿਸ ਦੇ ਇੰਸਪੈਕਟਰ ਡੈਰੇਨ ਸਮਿਥ ਨੇ ਦੱਸਿਆ ਕਿ ਸਵੇਰੇ 10 ਵਜੇ ਦੇ ਕਰੀਬ ਇੱਕ ਫੋਨ ਆਇਆ ਜਿਸ ਤੋਂ ਬਾਅਦ ਪੁਲਿਸ ਦੀ ਟੀਮ 14ਵੀਂ ਸਟਰੀਟ ਐਨਡਬਲਿਊ ਪਹੁੰਚੀ। ਉੱਥੇ ਪੁਲਿਸ ਨੂੰ ਇੱਕ ਗੱਡੀ ਮਿਲੀ ਜਿਸ ਦੀ ਤਲਾਸ਼ੀ ਲੈਣ ‘ਤੇ ਦੋ ਮ੍ਰਿਤਕ ਬੱਚੇ ਬਰਾਮਦ ਹੋਏ। ਪੁਲਿਸ ਨੇ ਇਹਨਾਂ ਮੌਤਾਂ ਨੂੰ ਸ਼ੱਕੀ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਦੀ ਜਾਂਚ ਲਈ ਕਤਲ ਵਿਭਾਗ ਦੇ ਅਧਿਕਾਰੀਆਂ ਨੂੰ ਸੱਦਿਆ ਗਿਆ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇੰਸਪੈਕਟਰ ਸਮਿਥ ਨੇ ਕਿਹਾ ਕਿ ਅਧਿਕਾਰੀ ਬੱਚਿਆਂ ਦੀ ਪਛਾਣ ਕਰਨ ਅਤੇ ਉਹਨਾਂ ਦੇ ਮਾਪਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਮ ਜਨਤਾ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ। ਜਾਂਚ ਲਈ 14ਵੀਂ ਸਟਰੀਟ ਨੂੰ ਦੋਵੇਂ ਪਾਸਿਓਂ ਬੰਦ ਕਰ ਦਿੱਤਾ ਗਿਆ ਹੈ ਅਤੇ ਟ੍ਰੈਫਿਕ ਨੂੰ ਹੋਰ ਰਸਤਿਆਂ ਵੱਲ ਮੋੜਿਆ ਗਿਆ ਹੈ।

ਘਟਨਾ ਵਾਲੀ ਥਾਂ ‘ਤੇ ਪੁਲਿਸ ਅਧਿਕਾਰੀਆਂ ਦੀ ਵੱਡੀ ਟੀਮ ਅਤੇ ਮੈਡੀਕਲ ਐਗਜ਼ਾਮੀਨਰ ਸਬੂਤ ਇਕੱਠੇ ਕਰਨ ਅਤੇ ਲਾਸ਼ਾਂ ਨੂੰ ਹਟਾਉਣ ਦਾ ਕੰਮ ਕਰ ਰਹੇ ਸਨ। ਇੰਸਪੈਕਟਰ ਨੇ ਕਿਹਾ ਕਿ ਇਹ ਅਧਿਕਾਰੀਆਂ ਲਈ ਵੀ ਬਹੁਤ ਮੁਸ਼ਕਲ ਸਮਾਂ ਹੈ ਕਿਉਂਕਿ ਇਹ ਸਭ ਲਈ ਦਿਲ ਤੋੜਨ ਵਾਲੀ ਘਟਨਾ ਹੈ। ਉਮੀਦ ਹੈ ਕਿ ਜਾਂਚਕਰਤਾ ਕਈ ਘੰਟਿਆਂ ਤੱਕ ਮੌਕੇ ‘ਤੇ ਮੌਜੂਦ ਰਹਿਣਗੇ ਅਤੇ ਚਸ਼ਮਦੀਦਾਂ ਦੀ ਭਾਲ ਕਰਨਗੇ ਤਾਂ ਜੋ ਅਸਲ ਘਟਨਾਕ੍ਰਮ ਦਾ ਪਤਾ ਲਗਾਇਆ ਜਾ ਸਕੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News