0.1 C
Calgary
Monday, October 26, 2026

ਕੈਲਗਰੀ ਪੁਲਿਸ ਵੱਲੋਂ ਜਬਰਨ ਵਸੂਲੀ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

ਕੈਲਗਰੀ, 15 ਮਈ (ਦੇਸ ਪੰਜਾਬ ਟਾਈਮਜ਼):
ਕੈਲਗਰੀ ਪੁਲਿਸ ਨੇ ਦੱਖਣੀ ਏਸ਼ੀਆਈ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਜਬਰਨ ਵਸੂਲੀ ਅਤੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਸੁਪਰਡੈਂਟ ਜੈਫ ਬਾਲ ਨੇ ਦੱਸਿਆ ਕਿ ਇਹ ਗਿਰੋਹ ਐਡਮਿੰਟਨ ਅਤੇ ਕੈਲਗਰੀ ਵਿੱਚ ਇੱਕ ਯੋਜਨਾ ਤਹਿਤ ਕੰਮ ਕਰ ਰਹੀ ਸੀ। ਇਨ੍ਹਾਂ ਮੁਲਜ਼ਮਾਂ ਨੇ ਮਈ 6 ਨੂੰ ਐਡਮਿੰਟਨ ਤੋਂ ਇੱਕ ਵਿਅਕਤੀ ਨੂੰ ਅਗਵਾ ਕੀਤਾ, ਉਸ ਦੀ ਕੁੱਟਮਾਰ ਕੀਤੀ ਅਤੇ ਹਥਿਆਰ ਦੇ ਜ਼ੋਰ ‘ਤੇ ਕੈਲਗਰੀ ਲੈ ਗਏ। ਕੈਲਗਰੀ ਦੇ ਸਿਟੀਸਕੇਪ ਇਲਾਕੇ ਵਿੱਚ ਲਿਜਾ ਕੇ ਮੁਲਜ਼ਮਾਂ ਨੇ ਪੀੜਤ ਨੂੰ ਉਸ ਦੇ ਇੱਕ ਦੋਸਤ ਨੂੰ ਘਰੋਂ ਬਾਹਰ ਬੁਲਾਉਣ ਲਈ ਮਜਬੂਰ ਕੀਤਾ, ਜੋ ਕਿ ਉਨ੍ਹਾਂ ਦਾ ਅਸਲ ਨਿਸ਼ਾਨਾ ਸੀ। ਪੀੜਤ ਵੱਲੋਂ ਮਨਾ ਕਰਨ ‘ਤੇ ਫਿਰ ਕੁੱਟਮਾਰ ਕੀਤੀ ਗਈ। ਜਦੋਂ ਨਿਸ਼ਾਨਾ ਬਣਾਏ ਗਏ ਵਿਅਕਤੀ ਅਤੇ ਉਸ ਦੀ ਪਤਨੀ ਨੇ ਬਾਹਰ ਆਉਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ 5ਵੇਂ ਦੀ ਭਾਲ ਜਾਰੀ ਹੈ। ਫੜੇ ਗਏ ਵਿਅਕਤੀਆਂ ਵਿੱਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ ਅਤੇ ਉਹ ਵਰਕ ਵੀਜ਼ਾ ਜਾਂ ਰਿਫਊਜੀ ਸਟੇਟਸ ‘ਤੇ ਰਹਿ ਰਹੇ ਹਨ।
ਸਾਲ 2025 ਦੇ ਅਪ੍ਰੈਲ ਮਹੀਨੇ ਤੋਂ ਹੁਣ ਤੱਕ ਕੈਲਗਰੀ ਵਿੱਚ ਅਜਿਹੀਆਂ 45 ਘਟਨਾਵਾਂ ਸਾfront ਆ ਚੁੱਕੀਆਂ ਹਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
broken clouds
-0.8 ° C
-0.8 °
-0.8 °
86 %
3.3kmh
82 %
Mon
4 °
Tue
4 °
Wed
1 °
Thu
-3 °
Fri
-5 °

Latest News