0.1 C
Calgary
Monday, October 26, 2026

ਪੁਲਿਸ ਦੀ ਸਾਂਝੀ ਕਾਰਵਾਈ: ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਿਰੋਹ ਦੇ ਦੋ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ

ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਇੱਕ ਸਾਂਝੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਅਪ੍ਰੇਸ਼ਨ ਦੌਰਾਨ ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਨਾਜਾਇਜ਼ ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਲੌਰ ਦੇ ਰਹਿਣ ਵਾਲੇ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ। ਪੁਲਿਸ ਪ੍ਰਸ਼ਾਸਨ ਮੁਤਾਬਕ ਫੜਿਆ ਗਿਆ ਮੁਲਜ਼ਮ ਅੰਕੁਸ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਦੇ ਇੱਕ ਸੰਗੀਨ ਮਾਮਲੇ ਵਿੱਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਉਹ ਆਦਤਨ ਅਪਰਾਧੀ ਹੈ।
ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ 30 ਬੋਰ ਦੇ ਪਿਸਤੌਲ, ਇੱਕ 315 ਬੋਰ ਦਾ ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇੱਕ ਬਿਨਾਂ ਨੰਬਰ ਵਾਲਾ ਬਜਾਜ ਸੀਟੀ-100 ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ, ਜਿਸਦਾ ਇਸਤੇਮਾਲ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤਾ ਜਾ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਸਨਸਨੀਖੇਜ਼ ਖੁਲਾਸਾ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜਰਮਨੀ ਅਤੇ ਦੁਬਈ ਵਿੱਚ ਬੈਠੇ ਅਪਰਾਧਿਕ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਉਹ ਉਨ੍ਹਾਂ ਦੇ ਕਹਿਣ ’ਤੇ ਸੂਬੇ ਵਿੱਚ ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ, ਪਰ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ।
ਡੀਜੀਪੀ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਇਸ ਗਿਰੋਹ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਅਪਰਾਧਿਕ ਸੰਬੰਧਾਂ ਨੂੰ ਡੂੰਘਾਈ ਨਾਲ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ। ਉੱਧਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸੀਆਈਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਸਾਂਝੀ ਟੀਮ ਨੇ ਥਾਣਾ ਲਾਡੋਵਾਲ ਅਧੀਨ ਪੈਂਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਪਤ ਸੂਤਰਾਂ ਤੋਂ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋ ਹਥਿਆਰਬੰਦ ਵਿਅਕਤੀ ਹਾਰਡੀਜ਼ ਵਰਲਡ ਨੇੜੇ ਕਿਸੇ ਵਾਰਦਾਤ ਦੀ ਉਡੀਕ ਵਿੱਚ ਖੜੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਘੇਰ ਕੇ ਕਾਬੂ ਕਰ ਲਿਆ ਗਿਆ।
- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
broken clouds
-0.8 ° C
-0.8 °
-0.8 °
86 %
3.3kmh
82 %
Mon
4 °
Tue
4 °
Wed
1 °
Thu
-3 °
Fri
-5 °

Latest News