0.1 C
Calgary
Monday, October 26, 2026

ਕੈਲਗਰੀ ਦੇ ਡਾਊਨਟਾਊਨ ਵਿੱਚ ਹਿੰਸਕ ਹਮਲਾ, ਪੁਲਿਸ ਵੱਲੋਂ ਇੱਕ ਮੁਲਜ਼ਮ ਗ੍ਰਿਫਤਾਰ

ਕੈਲਗਰੀ, 20 ਮਈ (ਦੇਸ ਪੰਜਾਬ ਟਾਈਮਜ਼): ਕੈਲਗਰੀ ਦੇ ਡਾਊਨਟਾਊਨ ਵਿੱਚ ਬੋ ਰਿਵਰ ਮਾਰਗ ਉੱਤੇ ਮੰਗਲਵਾਰ ਦੁਪਹਿਰ ਨੂੰ ਹੋਈ ਚਾਕੂਬਾਜ਼ੀ ਦੀ ਇੱਕ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਮਲੇ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਕਰਮਚਾਰੀਆਂ ਦੀਆਂ ਟੀਮਾਂ ਨੂੰ ਦੁਪਹਿਰ 4:25 ਵਜੇ ਦੇ ਕਰੀਬ ਈਸਟ ਵਿਲੇਜ ਵਿੱਚ ਸਿਮੰਸ ਬਿਲਡਿੰਗ ਦੇ ਨੇੜੇ ਪੈਦਲ ਰਸਤੇ ਉੱਤੇ ਭੇਜਿਆ ਗਿਆ। ਕੈਲਗਰੀ ਪੁਲਿਸ ਅਨੁਸਾਰ ਜਦੋਂ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਉਹਨਾਂ ਨੇ ਇੱਕ ਵਿਅਕਤੀ ਨੂੰ ਚਾਕੂ ਦੇ ਜ਼ਖਮਾਂ ਨਾਲ ਤੜਫਦਿਆਂ ਪਾਇਆ। ਪੀੜਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਸ਼ੁਰੂ ਵਿੱਚ ਕਿਹਾ ਸੀ ਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ, ਪਰ ਘਟਨਾ ਦੇ ਇੱਕ ਘੰਟੇ ਬਾਅਦ ਅਪਡੇਟ ਜਾਰੀ ਕਰਦਿਆਂ ਪੁਲਿਸ ਨੇ ਦੱਸਿਆ ਕਿ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
broken clouds
-0.8 ° C
-0.8 °
-0.8 °
86 %
3.3kmh
82 %
Mon
4 °
Tue
4 °
Wed
1 °
Thu
-3 °
Fri
-5 °

Latest News