1 C
Calgary
Sunday, October 25, 2026

1 ਜੂਨ ਤੋਂ ਸ਼ੁਰੂ ਹੋਵੇਗਾ ਸ਼ਹੀਦੀ ਹਫ਼ਤਾ, ਦਮਦਮੀ ਟਕਸਾਲ ਵੱਲੋਂ 6 ਜੂਨ ਨੂੰ ਹੋਵੇਗਾ 42ਵਾਂ ਮਹਾਨ ਸਮਾਗਮ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਅਗਵਾਈ ਹੇਠ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਸਹਾਇਪੁਰ ਵਿਖੇ ਸ਼ਹੀਦੀ ਦੀਵਾਨ ਸਜਾਏ ਗਏ। ਇਸ ਮੌਕੇ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਜੀਵਨ ਸਫ਼ਰ ਨਾਲ ਜੁੜਿਆ ਪਾਵਨ ਇਤਿਹਾਸ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ।
ਗਿਆਨੀ ਖਾਲਸਾ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ 1 ਜੂਨ ਤੋਂ ਸ਼ਹੀਦੀ ਹਫ਼ਤੇ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰੋਜ਼ਾਨਾ ਦੀਵਾਨ ਸੱਜਿਆ ਕਰਨਗੇ ਅਤੇ 6 ਜੂਨ ਨੂੰ 42ਵਾਂ ਮੁੱਖ ਤੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੀਵਾਨਾਂ ਵਿੱਚ ਉਹ ਆਪਣੇ ਬੱਚਿਆਂ ਨੂੰ ਜ਼ਰੂਰ ਨਾਲ ਲੈ ਕੇ ਆਉਣ ਤਾਂ ਜੋ ਨਵੀਂ ਪੀੜ੍ਹੀ ਕੌਮ ਦੇ ਸ਼ਹੀਦਾਂ ਦੀਆਂ ਅਮਰ ਗਾਥਾਵਾਂ ਸੁਣ ਸਕੇ ਅਤੇ ਉਨ੍ਹਾਂ ਦੇ ਮਨਾਂ ਅੰਦਰ ਸ਼ਹੀਦਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਹੋ ਸਕੇ।
ਸਮਾਗਮ ਦੌਰਾਨ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਨੇ ਰਸਦਾਇਕ ਪੋਥੀ ਦੇ ਪਾਠ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਖਾਲਸਾ ਵੱਲੋਂ ਅਤੇ ਸਟੇਜ ਸੰਚਾਲਨ ਦੀ ਸੇਵਾ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਿਭਾਈ ਗਈ। ਸਮਾਗਮ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਨੇ ਸਿਰੋਪਾਓ ਅਤੇ ਦੁਸ਼ਾਲਾ ਭੇਟ ਕਰ ਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ।
ਇਸ ਮੌਕੇ ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ ਜੀ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਡਾਕਟਰ ਅਵਤਾਰ ਸਿੰਘ ਬੁੱਟਰ, ਭਾਈ ਜੁਝਾਰ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ, ਪ੍ਰੋਫੈਸਰ ਗਿਆਨੀ ਜੋਬਨਜੀਤ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ, ਭਾਈ ਨਿਰਮਲ ਸਿੰਘ ਅਤੇ ਗਿਆਨੀ ਮੋਹਣ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News