ਬਟਾਲਾ: ਬੀਤੀ ਦੇਰ ਰਾਤ ਬਟਾਲਾ ਦੀ ਅਰਬਨ ਸਟੇਟ ਦੇ ਨਾਲ ਲੱਗਦੀ ਲੇਬਰ ਕਾਲੋਨੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਕਾਰ ਦੇ ਟਾਇਰ ਵਿੱਚ ਪੈਟਰੋਲ ਬੰਬ ਲਗਾ ਦਿੱਤਾ ਗਿਆ ਜਿਸ ਤੋਂ ਬਾਅਦ 1 ਜ਼ੋਰਦਾਰ ਧਮਾਕਾ ਹੋਇਆ। ਇਸ ਘਟਨਾ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਹੀਰਾ ਵਾਲੀਆ ਵੀ ਵਾਲ ਵਾਲ ਬਚ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ 1 ਨੇਤਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀ ਭਰਿਆ ਫੋਨ ਆਇਆ ਸੀ ਜਿਸ ਤੋਂ ਬਾਅਦ ਉਹ ਬੀਤੀ ਰਾਤ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਉਕਤ ਨੇਤਾ ਦੇ ਘਰ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਕਾਰ ਦੇ ਪਿਛਲੇ ਟਾਇਰ ਵਿੱਚ ਪੈਟਰੋਲ ਬੰਬ ਲਗਾ ਦਿੱਤਾ ਜਿਸ ਤੋਂ ਬਾਅਦ 1 ਜ਼ੋਰਦਾਰ ਧਮਾਕਾ ਹੋਇਆ। ਹੀਰਾ ਵਾਲੀਆ ਨੇ ਕਿਹਾ ਕਿ ਜਦ ਉਹ ਬਾਹਰ ਆਏ ਤਾਂ ਕਾਰ ਦਾ ਪਿਛਲਾ ਟਾਇਰ ਫਟਿਆ ਹੋਇਆ ਸੀ।
ਇਸ ਸਬੰਧੀ ਉਨ੍ਹਾਂ ਵੱਲੋਂ ਤੁਰੰਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਤਾਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਵੀ ਦਿਨੋ ਦਿਨ ਵਧਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਮਨਦੀਪ ਜੈਂਤੀਪੁਰ ਵੀ ਘਟਨਾ ਵਾਲੇ ਸਥਾਨ ਤੇ ਪਹੁੰਚੇ ਅਤੇ ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਪੀ ਰਮਨਿੰਦਰ ਸਿੰਘ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ ਅਤੇ ਐੱਸ.ਐੱਚ.ਓ ਸਿਵਲ ਲਾਈਨ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਪੀ ਰਮਨਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।