1 C
Calgary
Sunday, October 25, 2026

ਫਲੋਰ ਕਰਾਸਿੰਗ ਖਿਲਾਫ ਐਨਡੀਪੀ ਨੇ ਪੇਸ਼ ਕੀਤਾ ਨਵਾਂ ਬਿੱਲ

ਕੈਲਗਰੀ, 2 ਜੂਨ (ਦੇਸ ਪੰਜਾਬ ਟਾਈਮਜ਼): ਐਨਡੀਪੀ ਦੇ ਸੰਸਦੀ ਨੇਤਾ ਡੌਨ ਡੇਵੀਜ਼ ਨੇ ਇੱਕ ਨਿੱਜੀ ਮੈਂਬਰ ਬਿੱਲ ਪੇਸ਼ ਕੀਤਾ ਹੈ ਜਿਸ ਤਹਿਤ ਪਾਰਟੀ ਬਦਲਣ ਵਾਲੇ ਸੰਸਦ ਮੈਂਬਰਾਂ ਨੂੰ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਵੋਟਰਾਂ ਦਾ ਸਾਹਮਣਾ ਕਰਨਾ ਪਵੇਗਾ। ਬਿੱਲ ਅਨੁਸਾਰ ਕਿਸੇ ਵੀ ਸੰਸਦ ਮੈਂਬਰ ਨੂੰ ਸਿੱਧੇ ਤੌਰ ਤੇ ਪਾਰਟੀ ਬਦਲਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੂੰ ਪਹਿਲਾਂ ਆਜ਼ਾਦ ਉਮੀਦਵਾਰ ਵਜੋਂ ਬੈਠਣਾ ਪਵੇਗਾ ਅਤੇ ਫਿਰ ਨਵੀਂ ਪਾਰਟੀ ਦੇ ਝੰਡੇ ਹੇਠ ਚੋਣ ਲੜ ਕੇ ਸੀਟ ਜਿੱਤਣੀ ਪਵੇਗੀ। ਡੇਵੀਜ਼ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਦਲ ਬਦਲੀ ਰਾਹੀਂ ਬਹੁਮਤ ਵਾਲੀ ਸਰਕਾਰ ਬਣਾਉਣ ਦੀ ਕਾਰਵਾਈ ਗੈਰ ਜਮਹੂਰੀ ਹੈ। ਇਸ ਨਾਲ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਤੇ ਸਵਾਲ ਖੜ੍ਹੇ ਹੁੰਦੇ ਹਨ। ਕੰਜ਼ਰਵੇਟਿਵ ਪਾਰਟੀ ਦੀ ਉਪ ਨੇਤਾ ਮੇਲਿਸਾ ਲੈਂਟਸਮੈਨ ਨੇ ਕਿਹਾ ਕਿ ਵੋਟਰਾਂ ਕੋਲ ਦਲ ਬਦਲਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦਾ ਕੋਈ ਠੋਸ ਸਾਧਨ ਹੋਣਾ ਚਾਹੀਦਾ ਹੈ। ਅਕਤੂਬਰ ਵਿੱਚ ਕੰਜ਼ਰਵੇਟਿਵ ਛੱਡ ਕੇ ਲਿਬਰਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੋਵਾ ਸਕੋਸ਼ੀਆ ਦੇ ਸੰਸਦ ਮੈਂਬਰ ਕ੍ਰਿਸ ਡੀਐਂਟਰਮੌਂਟ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਬਦਲਣ ਤੋਂ ਪਹਿਲਾਂ ਆਪਣੇ ਹਲਕੇ ਦੇ ਲੋਕਾਂ ਨਾਲ ਗੱਲ ਕੀਤੀ ਸੀ। ਡੇਵੀਜ਼ ਨੂੰ ਭਾਵੇਂ ਲਿਬਰਲ ਸਰਕਾਰ ਤੋਂ ਬਿੱਲ ਪਾਸ ਹੋਣ ਦੀ ਉਮੀਦ ਨਹੀਂ ਹੈ ਪਰ ਉਹ ਚਾਹੁੰਦੇ ਹਨ ਕਿ ਸਾਰੇ ਆਗੂ ਸਿਸਟਮ ਵਿੱਚ ਵਿਸ਼ਵਾਸ ਬਹਾਲ ਕਰਨ ਲਈ ਇਕੱਠੇ ਹੋਣ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News