1 C
Calgary
Sunday, October 25, 2026

ਕੈਲਗਰੀ ਵਿੱਚ ਗੋਲੀਬਾਰੀ: ਜ਼ਖਮੀ ਵਿਅਕਤੀ ਹਸਪਤਾਲ ਵਿੱਚ ਭਰਤੀ

ਕੈਲਗਰੀ, 6 ਜੂਨ (ਦੇਸ ਪੰਜਾਬ ਟਾਈਮਜ਼):
ਦੱਖਣ ਪੂਰਬੀ ਕੈਲਗਰੀ ਵਿੱਚ ਸ਼ੁੱਕਰਵਾਰ ਤੜਕੇ ਇੱਕ ਵਿਅਕਤੀ ਨੂੰ ਗੋਲੀਆਂ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਲਗਰੀ ਪੁਲਿਸ ਅਨੁਸਾਰ ਇਹ ਘਟਨਾ ਸਵੇਰੇ 6:15 ਵਜੇ ਦੇ ਕਰੀਬ ਵਾਪਰੀ ਜਦੋਂ ਫੋਰੈਸਟ ਲਾਅਨ ਹਾਈ ਸਕੂਲ ਦੇ ਸਾਹਮਣੇ 44 ਸਟਰੀਟ ਸਾਊਥ ਈਸਟ ਉੱਤੇ ਇੱਕ ਜ਼ਖਮੀ ਵਿਅਕਤੀ ਮਿਲਿਆ। ਇਹ ਵਿਅਕਤੀ ਮਦਦ ਲਈ ਇੱਕ ਨਜ਼ਦੀਕੀ ਘਰ ਵਿੱਚ ਗਿਆ ਸੀ ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੀੜਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਮੌਕੇ ਉੱਤੇ ਖੂਨ ਦੇ ਨਿਸ਼ਾਨ ਮਿਲੇ ਹਨ ਅਤੇ ਪਿਛਲੀ ਗਲੀ ਵਿੱਚ ਇੱਕ ਵ੍ਹੀਲਚੇਅਰ ਵੀ ਮਿਲੀ ਹੈ ਜਿਸਦੀ ਵਰਤੋਂ ਪੀੜਤ ਵੱਲੋਂ ਕੀਤੀ ਗਈ ਸੀ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਇਹ ਇੱਕ ਮਿੱਥ ਕੇ ਕੀਤਾ ਗਿਆ ਹਮਲਾ ਸੀ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਵਿਅਕਤੀ ਅਧਿਕਾਰੀਆਂ ਨਾਲ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਕਾਰਨ ਇਹ ਪਤਾ ਲਗਾਉਣਾ ਮੁਸ਼ਕਲ ਹੋ ਰਿਹਾ ਹੈ ਕਿ ਅਸਲ ਵਿੱਚ ਕੀ ਵਾਪਰਿਆ ਸੀ ਅਤੇ ਇਸ ਘਟਨਾ ਪਿੱਛੇ ਕਿਸਦਾ ਹੱਥ ਹੋ ਸਕਦਾ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News