ਦੇਸ਼ ਭਰ ਵਿੱਚ ਨੀਟ ਵਰਗੀਆਂ ਪ੍ਰਮੁੱਖ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਦੇ ਵਿਸ਼ਵਾਸ ਨੂੰ ਗਹਿਰੀ ਸੱਟ ਮਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਚੁੱਕੀਆਂ ਹਨ। ਇਨ੍ਹਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਮਿਹਨਤੀ ਉਮੀਦਵਾਰਾਂ ਵਿੱਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਦੇ ਉਲਟ ਜੇਕਰ ਪੰਜਾਬ ਦੇ ਹਾਲਾਤ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਸੂਬੇ ਵਿੱਚ ਪਾਰਦਰਸ਼ੀ ਭਰਤੀ ਪ੍ਰਣਾਲੀ ਕਾਰਨ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸੂਬੇ ਅੰਦਰ ਸਖ਼ਤ ਪ੍ਰਬੰਧਾਂ ਹੇਠ ਨਿਰਪੱਖ ਮੁਕਾਬਲੇ ਕਰਵਾ ਕੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ਉੱਤੇ ਸੁਰੱਖਿਅਤ ਢੰਗ ਨਾਲ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਦੇਸ਼ ਭਰ ਵਿੱਚ 2017 ਤੋਂ ਹੁਣ ਤੱਕ 93 ਪ੍ਰੀਖਿਆਵਾਂ ਦੇ ਪੇਪਰ ਹੋਏ ਲੀਕ : ਭਗਵੰਤ ਸਿੰਘ ਮਾਨ





