ਪੱਛਮੀ ਏਸ਼ੀਆ ਵਿੱਚ ਤਣਾਅ ਦਰਮਿਆਨ ਭਾਰਤ ਨੇ ਸੋਮਵਾਰ ਨੂੰ ਇਰਾਨ ਅਤੇ ਇਜ਼ਰਾਈਲ ਵਿੱਚ ਰਹਿੰਦੇ ਨਾਗਰਿਕਾਂ ਲਈ ਸੁਰੱਖਿਆ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀਆਂ ਨੂੰ ਇਰਾਨ ਦੀ ਯਾਤਰਾ ਨਾ ਕਰਨ ਅਤੇ ਉੱਥੇ ਮੌਜੂਦ ਲੋਕਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਇਜ਼ਰਾਈਲ ਵਿੱਚ ਰਹਿੰਦੇ ਭਾਰਤੀਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਕਦਮ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਾਜ਼ਾ ਤਣਾਅ ਅਤੇ ਹਵਾਈ ਹਮਲਿਆਂ ਕਾਰਨ ਚੁੱਕਿਆ ਗਿਆ ਹੈ ਜਿਸ ਨਾਲ ਭਿਆਨਕ ਜੰਗ ਛਿੜਨ ਦਾ ਡਰ ਹੈ। ਤੇਲ ਅਵੀਵ ਸਥਿਤ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਨੂੰ ਇਜ਼ਰਾਈਲੀ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਦੂਤਾਵਾਸ ਨੇ ਭਾਰਤੀਆਂ ਨੂੰ ਨਿਰਧਾਰਤ ਪਨਾਹਗਾਹਾਂ ਦੇ ਨੇੜੇ ਰਹਿਣ ਅਤੇ ਗੈਰ ਜ਼ਰੂਰੀ ਯਾਤਰਾਵਾਂ ਤੋਂ ਬਚਣ ਲਈ ਆਖਿਆ ਹੈ। ਸਥਾਨਕ ਖ਼ਬਰਾਂ ਉੱਤੇ ਨਜ਼ਰ ਰੱਖਣ ਦੀ ਵੀ ਹਦਾਇਤ ਕੀਤੀ ਗਈ ਹੈ।