ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਨੇ ਮੁੜ ਜ਼ੋਰ ਫੜ ਲਿਆ ਹੈ। ਅੱਜ ਪਾਰਾ 45 ਡਿਗਰੀ ਦੇ ਨੇੜੇ ਪੁੱਜ ਗਿਆ ਹੈ। ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ਵਿੱਚ ਰੋਹਤਕ ਸਭ ਤੋਂ ਗਰਮ ਸ਼ਹਿਰ ਰਹੇ। ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਦੋਵਾਂ ਰਾਜਾਂ ਵਿੱਚ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਸਥਿਤੀ ਨੂੰ ਦੇਖਦਿਆਂ 8 ਤੋਂ 10 ਜੂਨ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਗਰਮੀ ਵਧਣ ਨਾਲ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਬਿਜਲੀ ਦੀ ਮੰਗ ਨੇ ਵੀ ਸ਼ੂਟ ਵੱਟ ਲਈ ਹੈ।
ਅਤਿ ਦੀ ਗਰਮੀ ਕਰ ਕੇ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਣ ਲੱਗੀਆਂ ਹਨ। ਕਿਸਾਨਾਂ ਨੂੰ ਫ਼ਸਲਾਂ ਸੁੱਕਣ ਦਾ ਡਰ ਸਤਾ ਰਿਹਾ ਹੈ ਜਿਸ ਕਾਰਨ ਫਲਾਂ ਅਤੇ ਸਬਜ਼ੀਆਂ ਨੂੰ ਇੱਕ ਦਿਨ ਛੱਡ ਕੇ ਪਾਣੀ ਦੇਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਇਨ੍ਹਾਂ ਹਾਲਾਤਾਂ ਵਿੱਚ ਕਿਸਾਨਾਂ ਨੂੰ ਸਖ਼ਤ ਗਰਮੀ ਵਿੱਚ ਖੇਤਾਂ ਅੰਦਰ ਕੰਮ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 9 ਜੂਨ ਤੋਂ ਸ਼ੁਰੂ ਹੋ ਜਾਵੇਗੀ।
ਸੂਬੇ ਵਿੱਚ ਗਰਮੀ ਵਧਣ ਕਰ ਕੇ ਬਿਜਲੀ ਦੀ ਮੰਗ ਲਗਾਤਾਰ ਵਧਣੀ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਦੇ ਅੰਕੜੇ ਨੂੰ ਪਾਰ ਕਰ ਗਈ। ਪਿਛਲੇ ਦਿਨੀਂ ਇਹ ਮੰਗ ਘੱਟ ਕੇ 10 ਹਜ਼ਾਰ ਮੈਗਾਵਾਟ ਰਹਿ ਗਈ ਸੀ ਜਿਸ ਨਾਲ ਬਿਜਲੀ ਵਿਭਾਗ ਨੇ ਕੁਝ ਰਾਹਤ ਮਹਿਸੂਸ ਕੀਤੀ ਸੀ। ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਹੋਰ ਵਧਣ ਦੇ ਆਸਾਰ ਹਨ ਜਿਸ ਨਾਲ ਬਿਜਲੀ ਦੀ ਮੰਗ ਮੁੜ ਤੋਂ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਸਕਦੀ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਵਧਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।