1 C
Calgary
Sunday, October 25, 2026

ਪੰਜਾਬ ਚੋਣਾਂ ਬਾਰੇ ‘ਆਪ’ ਪਾਰਟੀ ਦੀ ਮੀਟਿੰਗ ਅੱਜ

ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਅਹਿਮ ਮੀਟਿੰਗ ਭਲਕੇ ਨਵੀਂ ਦਿੱਲੀ ਵਿਖੇ ਹੋਵੇਗੀ ਜਿਸ ਦੀ ਪ੍ਰਧਾਨਗੀ ਅਰਵਿੰਦ ਕੇਜਰੀਵਾਲ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ‘ਚ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਹੋਵੇਗੀ ਅਤੇ ਖ਼ਾਸ ਕਰਕੇ ਟਿਕਟਾਂ ਦੀ ਵੰਡ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਹਲਕਾ ਵਾਰ ਉਮੀਦਵਾਰਾਂ ਤੇ ਮੰਥਨ ਹੋਵੇਗਾ। ਇਸ ਕਮੇਟੀ ਦੀ ਮੀਟਿੰਗ ਦੋ ਦਿਨ ਚੱਲੇਗੀ। ਜਿੰਨਾ ਹਲਕਿਆਂ ਚ ਉਮੀਦਵਾਰ ਬਦਲੇ ਜਾਣੇ ਹਨ, ਪਹਿਲੇ ਪੜਾਅ ਵਿੱਚ ਉਹਨਾਂ ਹਲਕਿਆਂ ਤੇ ਵਿਚਾਰ ਵਟਾਂਦਰਾ ਹੋਵੇਗਾ। ਚੇਤੇ ਰਹੇ ਕਿ ਮੁੱਖ ਮੰਤਰੀ ਭਲਕੇ ਪਹਿਲਾਂ ਦਿੱਲੀ ’ਚ ਹੋ ਰਹੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ 11 ਜੂਨ ਦੀ ਸ਼ਾਮ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News