ਚੰਡੀਗੜ੍ਹ: ਭਾਖੜਾ ਬਿਆਸ ਪ੍ਰਬੰਧ ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਅਤੇ ਪੋਂਗ ਡੈਮਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਾਣੀ ਦਾ ਭੰਡਾਰ ਵਧਿਆ ਹੈ। ਭਾਖੜਾ ਡੈਮ ਦਾ ਜਲ ਪੱਧਰ 1576.65 ਫੁੱਟ ਹੈ, ਜੋ ਕੁੱਲ ਸਮਰੱਥਾ ਦਾ 30 ਫ਼ੀਸਦੀ ਹੈ। ਪਿਛਲੇ ਸਾਲ ਇਹ 22 ਫ਼ੀਸਦੀ ਸੀ। ਇਸੇ ਤਰ੍ਹਾਂ ਪੋਂਗ ਡੈਮ ਦਾ ਪੱਧਰ 1327.23 ਫੁੱਟ ਦਰਜ ਕੀਤਾ ਗਿਆ ਹੈ, ਜੋ 34 ਫ਼ੀਸਦੀ ਭਰਿਆ ਹੈ, ਜਦਕਿ ਪਿਛਲੇ ਸਾਲ ਇਹ ਸਿਰਫ਼ 11 ਫ਼ੀਸਦੀ ਸੀ।
ਪੰਡੋਹ ਅਤੇ ਰਣਜੀਤ ਸਾਗਰ ਡੈਮਾਂ ਵਿੱਚ ਵੀ ਪਾਣੀ ਦੀ ਆਮਦ ਬਿਹਤਰ ਬਣੀ ਹੋਈ ਹੈ। ਮਾਹਿਰਾਂ ਵੱਲੋਂ ਮਾਨਸੂਨ ਦੇ ਮੱਦੇਨਜ਼ਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਦੌਰਾਨ ਬੀਬੀਐੱਮਬੀ ਨੇ ਪੰਜਾਬ ਅਤੇ ਹਰਿਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਬਿਜਾਈ ਲਈ ਡੈਮਾਂ ਵਿੱਚੋਂ ਪਾਣੀ ਦੀ ਨਿਕਾਸੀ ਵਧਾਉਣ। ਹਾਲਾਂਕਿ ਰਾਜਾਂ ਨੇ ਅਜੇ ਪਾਣੀ ਦੀ ਨਿਕਾਸੀ ਵਿੱਚ ਕੋਈ ਖਾਸ ਵਾਧਾ ਨਹੀਂ ਕੀਤਾ ਹੈ।