2.2 C
Calgary
Monday, October 26, 2026

ਪ੍ਰਵਾਸੀ ਵਿਰੋਧੀ ਪ੍ਰਦਰਸ਼ਨਕਾਰੀਆਂ ਵੱਲੋਂ ਬੇਲਫਾਸਟ ਵਿੱਚ ਹੰਗਾਮਾ, ਕਈ ਵਾਹਨਾਂ ਨੂੰ ਲਗਾਈ ਅੱਗ

ਕੈਲਗਰੀ, 12 ਜੂਨ (ਦੇਸ ਪੰਜਾਬ ਟਾਈਮਜ਼): ਆਇਰਲੈਂਡ ਦੀ ਰਾਜਧਾਨੀ ਬੇਲਫਾਸਟ ਵਿੱਚ ਇੱਕ ਵਿਅਕਤੀ ਉੱਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਸ਼ਹਿਰ ਵਿੱਚ ਪ੍ਰਵਾਸੀਆਂ ਦੇ ਵਿਰੋਧ ਵਿੱਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਬੇਲਫਾਸਟ ਦੀਆਂ ਸੜਕਾਂ ਉੱਤੇ ਭਾਰੀ ਹੰਗਾਮਾ ਕੀਤਾ ਅਤੇ ਕਈ ਘਰਾਂ ਸਮੇਤ ਬੱਸਾਂ ਅਤੇ ਕਾਰਾਂ ਨੂੰ ਅੱਗ ਲਗਾ ਦਿੱਤੀ। ਇਸ ਕਾਰਨ ਬੱਚਿਆਂ ਸਮੇਤ ਕਈ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਉੱਤੇ ਜਾਣਾ ਪਿਆ। ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਹੋਰ ਸਿਆਸੀ ਆਗੂਆਂ ਨੇ ਇਸ ਹਿੰਸਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਨਾਕਾਬਿਲੇ ਬਰਦਾਸ਼ਤ ਦੱਸਿਆ ਹੈ। ਇਹ ਘਟਨਾ ਸੋਮਵਾਰ ਨੂੰ ਉੱਤਰੀ ਬੇਲਫਾਸਟ ਦੇ ਕਿਨਾਰਡ ਐਵੇਨਿਊ ਇਲਾਕੇ ਵਿੱਚ ਵਾਪਰੀ ਜਿੱਥੇ 40 ਸਾਲਾ ਸਟੀਫਨ ਓਗਿਲਵੀ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਓਗਿਲਵੀ ਦੀ ਖੱਬੀ ਅੱਖ ਦੀ ਰੌਸ਼ਨੀ ਚਲੀ ਗਈ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਹਿੰਸਾ ਦਾ ਬਿਲਕੁਲ ਸਮਰਥਨ ਨਹੀਂ ਕਰਦੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹੁਤ ਸਾਰੇ ਪ੍ਰਵਾਸੀ ਦੇਸ਼ ਦੇ ਸਿਹਤ ਸੰਭਾਲ ਅਤੇ ਪ੍ਰਾਹੁਣਚਾਰੀ ਖੇਤਰਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
ਹਮਲਾਵਰ ਦੀ ਪਛਾਣ 30 ਸਾਲਾ ਸੁਡਾਨੀ ਮੂਲ ਦੇ ਹਾਦੀ ਅਲੋਦਿਦ ਵਜੋਂ ਹੋਈ ਹੈ ਜਿਸ ਨੂੰ ਆਇਰਲੈਂਡ ਰਾਹੀਂ ਯੂਕੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਮਿਲੀ ਹੋਈ ਸੀ। ਪੁਲਿਸ ਨੇ ਉਸ ਨੂੰ ਬੁੱਧਵਾਰ ਨੂੰ ਬੇਲਫਾਸਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਉਸ ਉੱਤੇ ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਨੇ ਆਮ ਲੋਕਾਂ ਨੂੰ ਇਸ ਘਟਨਾ ਦੀ ਵੀਡੀਓ ਅੱਗੇ ਨਾ ਭੇਜਣ ਦੀ ਸਖ਼ਤ ਅਪੀਲ ਕੀਤੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
2.1 ° C
2.1 °
2.1 °
87 %
2.6kmh
100 %
Tue
5 °
Wed
3 °
Thu
-3 °
Fri
-2 °
Sat
-2 °

Latest News