1 C
Calgary
Sunday, October 25, 2026

ਕੈਂਸਰ ਸਕ੍ਰੀਨਿੰਗ ਦੇ ਨਿਯਮਾਂ ਵਿੱਚ ਹੋਵੇਗਾ ਬਦਲਾਅ, 14 ਮੈਂਬਰੀ ਨਵੀਂ ਟੀਮ ਬਣੀ

ਕੈਲਗਰੀ, 12 ਜੂਨ (ਦੇਸ ਪੰਜਾਬ ਟਾਈਮਜ਼): ਫੈਡਰਲ ਸਰਕਾਰ ਨੇ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਰੋਕਥਾਮ ਵਾਲੀ ਸਿਹਤ ਸੰਭਾਲ ਲਈ ਇੱਕ ਨਵੀਂ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਰਵਾਈਕਲ ਅਤੇ ਛਾਤੀ ਦੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਜਾਂਚ ਅਤੇ ਸਕ੍ਰੀਨਿੰਗ ਲਈ ਨਵੇਂ ਦਿਸ਼ਾ ਨਿਰਦੇਸ਼ ਤਿਆਰ ਕਰੇਗੀ। ਸਰਕਾਰ ਦਾ ਇਹ ਫੈਸਲਾ ਸਿਹਤ ਖੇਤਰ ਵਿੱਚ ਇੱਕ ਅਹਿਮ ਸੁਧਾਰ ਹੈ ਕਿਉਂਕਿ ਲੰਮੇ ਸਮੇਂ ਤੋਂ ਕੈਂਸਰ ਦੀ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਸੀ। ਇਹ ਨਵੀਂ ਕਮੇਟੀ ਉਸ ਪੁਰਾਣੀ ਟਾਸਕ ਫੋਰਸ ਦੀ ਜਗ੍ਹਾ ਲਵੇਗੀ ਜਿਸ ਨੂੰ ਮਾਰਚ 2025 ਵਿੱਚ ਭਾਰੀ ਵਿਵਾਦਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਪੁਰਾਣੀ ਟੀਮ ਨੇ 50 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਲਈ ਛਾਤੀ ਦੇ ਕੈਂਸਰ ਦੀ ਸਕ੍ਰੀਨਿੰਗ ਦੀ ਸਿਫਾਰਸ਼ ਕਰਨ ਤੋਂ ਇਨਕਾਰ ਕੀਤਾ ਸੀ ਜਿਸ ਕਾਰਨ ਲੋਕਾਂ ਵਿੱਚ ਰੋਸ ਸੀ। ਕੈਨੇਡੀਅਨ ਕੈਂਸਰ ਸੁਸਾਇਟੀ ਨੇ ਮੰਗ ਕੀਤੀ ਸੀ ਕਿ ਮੈਮੋਗ੍ਰਾਮ ਅਤੇ ਕੈਂਸਰ ਜਾਂਚ ਲਈ ਉਮਰ ਹੱਦ ਘਟਾ ਕੇ 40 ਸਾਲ ਕੀਤੀ ਜਾਵੇ ਤਾਂ ਜੋ ਸਮਾਂ ਰਹਿੰਦਿਆਂ ਜਾਨਾਂ ਬਚਾਈਆਂ ਜਾ ਸਕਣ।
ਸਿਹਤ ਸੰਸਥਾ ਡੈਂਸ ਬ੍ਰੈਸਟਸ ਕੈਨੇਡਾ ਨੇ ਫੈਡਰਲ ਸਰਕਾਰ ਦੇ ਕਦਮ ਦਾ ਸਵਾਗਤ ਕਰਦਿਆਂ ਨਵੀਂ ਟੀਮ ਨੂੰ ਜਲਦ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਦੀ ਇਸ ਨਵੀਂ ਕਮੇਟੀ ਵਿੱਚ ਕੁੱਲ 14 ਮੈਂਬਰ ਸ਼ਾਮਲ ਹਨ ਜਿਨ੍ਹਾਂ ਦੀ ਅਗਵਾਈ ਯੂਨੀਵਰਸਿਟੀ ਆਫ ਕੈਲਗਰੀ ਦੇ ਡਾਕਟਰ ਡੇਵਿਡ ਕੀਗਨ ਕਰ ਰਹੇ ਹਨ। ਫੈਡਰਲ ਪ੍ਰਸ਼ਾਸਨ ਅਨੁਸਾਰ ਇਸ ਵਿੱਚ ਵੱਖ ਵੱਖ ਖੇਤਰਾਂ ਦੇ ਮਾਹਰ ਸ਼ਾਮਲ ਕੀਤੇ ਗਏ ਹਨ ਜੋ ਆਧੁਨਿਕ ਮੈਡੀਕਲ ਅੰਕੜਿਆਂ ਦਾ ਅਧਿਐਨ ਕਰਕੇ ਆਪਣੀਆਂ ਸਿਫਾਰਸ਼ਾਂ ਪੇਸ਼ ਕਰਨਗੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News