1 C
Calgary
Sunday, October 25, 2026

ਕੈਲਗਰੀ ਵਿੱਚ ਦਰਦਨਾਕ ਘਟਨਾ, ਮਾਂ ਨੇ 7 ਸਾਲਾ ਪੁੱਤਰ ਦਾ ਕਤਲ ਕਰਕੇ ਖੁਦਕੁਸ਼ੀ ਕੀਤੀ

ਕੈਲਗਰੀ, 13 ਜੂਨ (ਦੇਸ ਪੰਜਾਬ ਟਾਈਮਜ਼):
ਕੈਲਗਰੀ ਦੇ ਉੱਤਰ-ਪੂਰਬੀ ਇਲਾਕੇ ਟੈਂਪਲ ਵਿੱਚ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਨੇ ਆਪਣੇ 7 ਸਾਲਾ ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀਆਂ ਨੂੰ ਬੁੱਧਵਾਰ ਦੁਪਹਿਰ 2 ਵਜੇ ਦੇ ਕਰੀਬ ਘਰ ਦੀ ਸੁਰੱਖਿਆ ਦੀ ਜਾਂਚ ਲਈ ਬੁਲਾਇਆ ਗਿਆ ਸੀ, ਜਿੱਥੇ ਉਹਨਾਂ ਨੂੰ ਦੋਵੇਂ ਲਾਸ਼ਾਂ ਬਰਾਮਦ ਹੋਈਆਂ। ਵੀਰਵਾਰ ਨੂੰ ਹੋਏ ਪੋਸਟਮਾਰਟਮ ਤੋਂ ਪੁਸ਼ਟੀ ਹੋਈ ਹੈ ਕਿ ਬੱਚੇ ਦੀ ਮੌਤ ਕਤਲ ਕਾਰਨ ਹੋਈ ਹੈ ਅਤੇ 42 ਸਾਲਾ ਮਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਪੁਲਿਸ ਜਾਂਚਕਰਤਾਵਾਂ ਮੁਤਾਬਕ ਇਸ ਘਟਨਾ ਲਈ ਮਾਂ ਹੀ ਜ਼ਿੰਮੇਵਾਰ ਸੀ ਅਤੇ ਕਿਸੇ ਹੋਰ ਸ਼ੱਕੀ ਦੀ ਭਾਲ ਨਹੀਂ ਕੀਤੀ ਜਾ ਰਹੀ। ਪਰਿਵਾਰ ਵਿੱਚ ਪਹਿਲਾਂ ਕਦੇ ਵੀ ਘਰੇਲੂ ਹਿੰਸਾ ਦਾ ਕੋਈ ਰਿਕਾਰਡ ਨਹੀਂ ਮਿਲਿਆ ਹੈ। ਪਰਿਵਾਰ ਦੀ ਨਿੱਜਤਾ ਨੂੰ ਬਰਕਰਾਰ ਰੱਖਣ ਲਈ ਮ੍ਰਿਤਕਾਂ ਦੇ ਨਾਮ ਜਨਤਕ ਨਹੀਂ ਕੀਤੇ ਗਏ ਹਨ। ਪੁਲਿਸ ਸਟਾਫ ਸਾਰਜੈਂਟ ਮਾਰਕ ਰਾਹਨ ਨੇ ਇਸ ਨੂੰ ਇੱਕ ਬੇਹੱਦ ਦੁਖਦਾਈ ਘਟਨਾ ਦੱਸਦਿਆਂ ਕਿਹਾ ਕਿ ਇਸ ਦਾ ਅਸਰ ਪੂਰੇ ਭਾਈਚਾਰੇ ‘ਤੇ ਪਿਆ ਹੈ। ਕੈਲਗਰੀ ਵਿੱਚ ਪਿਛਲੇ ਇੱਕ ਮਹੀਨੇ ਦੌਰਾਨ ਬੱਚੇ ਦੀ ਸ਼ੱਕੀ ਮੌਤ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਦੇ ਅਖੀਰ ਵਿੱਚ ਉੱਤਰ-ਪੱਛਮੀ ਕੈਲਗਰੀ ਵਿੱਚ ਇੱਕ ਗੱਡੀ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਸਨ, ਜਿਸ ਵਿੱਚ ਇੱਕ 37 ਸਾਲਾ ਪਿਤਾ ‘ਤੇ ਫਸਟ ਡਿਗਰੀ ਮਰਡਰ ਦੇ ਦੋਸ਼ ਲਗਾਏ ਗਏ ਸਨ।
ਪੁਲਿਸ ਨੇ ਅਪੀਲ ਕੀਤੀ ਹੈ ਕਿ ਘਰੇਲੂ ਹਿੰਸਾ ਜਾਂ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਲੋਕ 211 ਨੰਬਰ ‘ਤੇ ਸੰਪਰਕ ਕਰਕੇ ਮੁਫਤ ਅਤੇ ਗੁਪਤ ਸਹਾਇਤਾ ਪ੍ਰਾਪਤ ਕਰਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News