ਕੈਲਗਰੀ, 19 ਜੂਨ (ਦੇਸ ਪੰਜਾਬ ਟਾਈਮਜ਼): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇੱਕ ਹੋਰ ਅਹਿਮ ਪ੍ਰਾਪਤੀ ਹਾਸਲ ਕੀਤੀ ਹੈ। ਲਾਸ ਏਂਜਲਸ ਸਿਟੀ ਕੌਂਸਲ ਨੇ ਅਧਿਕਾਰਤ ਤੌਰ ਉੱਤੇ ਇੱਕ ਮਤਾ ਪਾਸ ਕਰਦਿਆਂ 6 ਜਨਵਰੀ 2027 ਨੂੰ ਦਿਲਜੀਤ ਦੋਸਾਂਝ ਡੇ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਹ ਮਤਾ ਕੌਂਸਲ ਵੂਮੈਨ ਮੋਨਿਕਾ ਰੋਡਰਿਗਜ਼ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਮਤੇ ਦਾ ਮੁੱਖ ਉਦੇਸ਼ ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ ਉੱਤੇ ਪ੍ਰਚੱਲਿਤ ਕਰਨ ਅਤੇ ਅਮਰੀਕੀ ਸੱਭਿਆਚਾਰ ਵਿੱਚ ਦੱਖਣੀ ਏਸ਼ੀਆਈ ਪ੍ਰਤੀਨਿਧਤਾ ਨੂੰ ਉਤਸ਼ਾਹਿਤ ਕਰਨ ਲਈ ਦਿਲਜੀਤ ਦੋਸਾਂਝ ਦੇ ਯੋਗਦਾਨ ਦਾ ਸਨਮਾਨ ਕਰਨਾ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਦੁਨੀਆ ਭਰ ਵਿੱਚ ਪਛਾਣ ਦਿਵਾਉਣ ਲਈ ਲਗਾਤਾਰ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਇਹ ਐਲਾਨ ਉਨ੍ਹਾਂ ਦੀ ਮਿਹਨਤ ਦਾ ਹੀ ਨਤੀਜਾ ਹੈ।





