-0.3 C
Calgary
Sunday, October 25, 2026

ਨਹਿਰ ਟੁੱਟਣ ਨਾਲ ਹੜ੍ਹ ਵਰਗੇ ਹਾਲਾਤ, ਸੈਂਕੜੇ ਏਕੜ ਫ਼ਸਲ ਪਾਣੀ ਹੇਠ

ਕਾਹਨੂੰਵਾਨ ਦੇ ਨਜ਼ਦੀਕੀ ਇਲਾਕੇ ਸਠਿਆਲੀ ਹੈੱਡ ਵਰਕਸ ਕੋਲੋਂ ਲੰਘਦੀ ਅੱਪਰ ਬਾਰੀ ਦੁਆਬ ਨਹਿਰ ਵਿੱਚ ਦੇਰ ਰਾਤ ਕਰੀਬ 40 ਫੁੱਟ ਦਾ ਵੱਡਾ ਪਾੜ ਪੈ ਜਾਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ। ਇਸ ਘਟਨਾ ਨਾਲ ਅੱਧੀ ਦਰਜਨ ਦੇ ਕਰੀਬ ਪਿੰਡਾਂ, ਰਿਹਾਇਸ਼ੀ ਇਲਾਕਿਆਂ ਅਤੇ ਸੈਂਕੜੇ ਏਕੜ ਖੇਤੀਬਾੜੀ ਵਾਲੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕਸਾਰ ਵਾਪਰੀ, ਜਦੋਂ ਨਹਿਰ ਦਾ ਪਾਣੀ ਅਚਾਨਕ ਰਿਹਾਇਸ਼ੀ ਇਲਾਕਿਆਂ ਵੱਲ ਵਗਣਾ ਸ਼ੁਰੂ ਹੋ ਗਿਆ। ਨਹਿਰੀ ਰੈਸਟ ਹਾਊਸ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਕਰੀਬ ਤਿੰਨ ਵਜੇ ਉਨ੍ਹਾਂ ਦੇ ਕਮਰਿਆਂ ਵਿੱਚ ਪਾਣੀ ਦਾਖਲ ਹੋਣਾ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਲੋਕਾਂ ਵਿੱਚ ਹੜਕੰਪ ਮੱਚ ਗਿਆ। ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਉਹ ਸ੍ਰੀ ਹਰਗੋਬਿੰਦਪੁਰ-ਗੁਰਦਾਸਪੁਰ ਮੁੱਖ ਸੜਕ ਨੂੰ ਪਾਰ ਕਰਦਾ ਹੋਇਆ ਘਰਾਂ ਅਤੇ ਖੇਤਾਂ ਤੱਕ ਪਹੁੰਚ ਗਿਆ।
ਪੀੜਤ ਪਰਿਵਾਰਾਂ ਨੇ ਦੱਸਿਆ ਕਿ ਘਰਾਂ ਵਿੱਚ ਕਈ ਫੁੱਟ ਪਾਣੀ ਭਰਨ ਕਾਰਨ ਸਾਲ ਭਰ ਲਈ ਸੰਭਾਲ ਕੇ ਰੱਖੀ ਕਣਕ, ਘਰੇਲੂ ਸਾਮਾਨ ਅਤੇ ਹੋਰ ਕੀਮਤੀ ਵਸਤਾਂ ਨੁਕਸਾਨੀਆਂ ਗਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਲਗਾਈ ਗਈ ਝੋਨੇ ਦੀ ਫ਼ਸਲ ਵੀ ਪੂਰੀ ਤਰ੍ਹਾਂ ਪਾਣੀ ਹੇਠ ਆ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਝਟਕਾ ਲੱਗਾ ਹੈ।
ਸਥਾਨਕ ਕਿਸਾਨਾਂ ਅਤੇ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਦੁਬਾਰਾ ਫ਼ਸਲ ਲਗਾਉਣ ਲਈ ਲੋੜੀਂਦੇ ਸਾਧਨ ਵੀ ਨਹੀਂ ਬਚੇ, ਜਿਸ ਕਾਰਨ ਉਨ੍ਹਾਂ ਦਾ ਭਵਿੱਖ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
-0.3 ° C
-0.3 °
-0.3 °
84 %
4.3kmh
99 %
Sun
1 °
Mon
4 °
Tue
5 °
Wed
3 °
Thu
-3 °

Latest News