2.2 C
Calgary
Tuesday, October 27, 2026

ਰੁਦ੍ਰਪ੍ਰਯਾਗ ਮਾਮਲੇ ‘ਤੇ ਸ਼ਾਂਤੀਪੂਰਨ ਹੱਲ ਲਈ ਪੰਜਾਬ ਦੀ ਅਪੀਲ

ਉੱਤਰਾਖੰਡ ਦੇ ਰੁਦ੍ਰਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੂਝ-ਬੂਝ ਅਤੇ ਆਪਸੀ ਸਹਿਯੋਗ ਨਾਲ ਨਿਪਟਾਉਣਾ ਸਮੇਂ ਦੀ ਲੋੜ ਹੈ।
ਗੱਲਬਾਤ ਦੌਰਾਨ ਮੁੱਖ ਮੰਤਰੀ ਮਾਨ ਨੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਗੱਲ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਪੱਖ ਨਾਲ ਬੇਇਨਸਾਫ਼ੀ ਨਾ ਹੋਵੇ ਅਤੇ ਲੋਕਾਂ ਦਾ ਭਰੋਸਾ ਬਣਿਆ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸੰਵਾਦ ਅਤੇ ਆਪਸੀ ਸਮਝ ਹੀ ਸਭ ਤੋਂ ਪ੍ਰਭਾਵਸ਼ਾਲੀ ਰਾਹ ਹੁੰਦਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪਹਾੜੀ ਇਲਾਕਿਆਂ ਵਿੱਚ ਵੱਖ-ਵੱਖ ਭਾਈਚਾਰਿਆਂ ਦਰਮਿਆਨ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ।
ਮਾਨ ਨੇ ਉਮੀਦ ਜਤਾਈ ਕਿ ਉੱਤਰਾਖੰਡ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਜਲਦੀ ਕਾਬੂ ਹੇਠ ਲਿਆ ਕੇ ਮਾਮਲੇ ਦਾ ਨਿਆਂਪੂਰਨ ਅਤੇ ਸ਼ਾਂਤੀਪੂਰਨ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਆਪਸੀ ਤਾਲਮੇਲ ਨਾਲ ਨਾ ਸਿਰਫ਼ ਤਣਾਅ ਘਟੇਗਾ, ਸਗੋਂ ਲੋਕਾਂ ਵਿੱਚ ਭਰੋਸੇ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
2.1 ° C
2.1 °
2.1 °
87 %
2.6kmh
100 %
Tue
5 °
Wed
3 °
Thu
-3 °
Fri
-2 °
Sat
-2 °

Latest News