-0.3 C
Calgary
Sunday, October 25, 2026

ਅਮਰੀਕਾ ਨਾਲ ਵਪਾਰਕ ਜੰਗ ਵਿੱਚ ਕੈਨੇਡਾ ਇਕਜੁੱਟ, ਪ੍ਰੀਮੀਅਰਾਂ ਵੱਲੋਂ ਫੈਡਰਲ ਸਰਕਾਰ ਦਾ ਸਮਰਥਨ

ਕੈਲਗਰੀ, 24 ਅਗਸਤ (ਦੇਸ ਪੰਜਾਬ ਟਾਈਮਜ਼): ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੇ ਪ੍ਰੀਮੀਅਰਾਂ ਨੇ ਅਮਰੀਕਾ ਨਾਲ ਵਪਾਰਕ ਗੱਲਬਾਤ ਰੱਦ ਕਰਨ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਜਦੋਂ ਅਮਰੀਕਾ ਵੱਲੋਂ ਕੈਨੇਡੀਅਨ ਵਸਤਾਂ ਉੱਤੇ 50 ਫੀਸਦੀ ਟੈਰਿਫ ਲਗਾ ਦਿੱਤੇ ਗਏ ਤਾਂ ਕੈਨੇਡਾ ਨੇ ਵੀ ਇਸ ਦਾ ਢੁਕਵਾਂ ਜਵਾਬ ਦੇਣ ਦਾ ਐਲਾਨ ਕੀਤਾ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਟੋਰਾਂਟੋ ਵਿੱਚ ਕਿਹਾ ਕਿ ਉਹ ਇਸ ਫੈਸਲੇ ਤੋਂ ਖੁਸ਼ ਹਨ ਕਿਉਂਕਿ ਅਮਰੀਕਾ ਵੱਲੋਂ ਪੇਸ਼ ਕੀਤਾ ਗਿਆ ਸਮਝੌਤਾ ਓਨਟਾਰੀਓ ਦੇ ਆਟੋ ਅਤੇ ਸਟੀਲ ਸੈਕਟਰ ਲਈ ਬਿਲਕੁਲ ਠੀਕ ਨਹੀਂ ਸੀ। ਉਨ੍ਹਾਂ ਭਰੋਸਾ ਜਤਾਇਆ ਕਿ ਕੈਨੇਡਾ ਇਹ ਵਪਾਰਕ ਲੜਾਈ ਜ਼ਰੂਰ ਜਿੱਤੇਗਾ। ਇਸੇ ਤਰ੍ਹਾਂ ਮੈਨੀਟੋਬਾ ਦੇ ਪ੍ਰੀਮੀਅਰ ਵੈਬ ਕਿਨਿਊ ਨੇ ਵੀ ਫੈਡਰਲ ਸਰਕਾਰ ਦੇ ਸਖਤ ਰੁਖ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਤਿਹਾਸ ਡੋਨਾਲਡ ਟਰੰਪ ਪ੍ਰਤੀ ਨਰਮ ਨਹੀਂ ਰਹੇਗਾ ਇਸ ਲਈ ਸਾਨੂੰ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਨੋਵਾ ਸਕੋਸ਼ੀਆ ਦੇ ਪ੍ਰੀਮੀਅਰ ਟਿਮ ਹਿਊਸਟਨ ਨੇ ਵੀ ਪ੍ਰਧਾਨ ਮੰਤਰੀ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਹੁਣ ਅਮਰੀਕਾ ਉੱਤੇ ਪਹਿਲਾਂ ਵਾਂਗ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕੈਨੇਡਾ ਨੂੰ ਅੰਦਰੂਨੀ ਤੌਰ ‘ਤੇ ਹੋਰ ਮਜ਼ਬੂਤ ਹੋਣ ਦੀ ਲੋੜ ਹੈ। ਨਿਊ ਬਰੰਜ਼ਵਿਕ, ਬ੍ਰਿਟਿਸ਼ ਕੋਲੰਬੀਆ ਅਤੇ ਸਸਕੈਚਵਨ ਦੇ ਪ੍ਰੀਮੀਅਰਾਂ ਨੇ ਵੀ ਇਸ ਔਖੀ ਘੜੀ ਵਿੱਚ ਫੈਡਰਲ ਸਰਕਾਰ ਦਾ ਪੂਰਾ ਸਾਥ ਦੇਣ ਦਾ ਵਾਅਦਾ ਕੀਤਾ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
-0.3 ° C
-0.3 °
-0.3 °
84 %
4.3kmh
99 %
Sun
1 °
Mon
4 °
Tue
5 °
Wed
3 °
Thu
-3 °

Latest News