-0.3 C
Calgary
Sunday, October 25, 2026

ਅਧਿਕਾਰੀ ਨਿਕੋਲੇ ਸਰਬਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ 200 ਤੋਂ ਜ਼ਿਆਦਾ ਲੋਕ

ਅਗਸਤ ਮਹੀਨੇ ਦੇ ਸ਼ੁਰੂ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨਿਕੋਲੇ ਸਰਬਨ ਦਾ ਸ਼ਨੀਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਦੁਖਦਾਈ ਹਾਦਸੇ ਵਿੱਚ ਉਨ੍ਹਾਂ ਦੀ ਸਹਿਯੋਗੀ ਰਮਨਦੀਪ ਕੌਰ ਮਾਨ ਦੀ ਵੀ ਮੌਤ ਹੋ ਗਈ ਸੀ। ਇਹ ਦੋਵੇਂ ਅਧਿਕਾਰੀ ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਕੀਰਾ ਮੂਸਵਾ ਨੂੰ ਲਿਜਾ ਰਹੇ ਸਨ ਜਦੋਂ ਇਹ ਘਟਨਾ ਵਾਪਰੀ। ਇਸ ਹਾਦਸੇ ਵਿੱਚ ਕੈਦੀ ਮੂਸਵਾ ਦੀ ਵੀ ਮੌਤ ਹੋ ਗਈ ਸੀ। ਨਿਕੋਲੇ ਸਰਬਨ ਦੇ ਅੰਤਿਮ ਸੰਸਕਾਰ ਮੌਕੇ ਕਰੀਬ 200 ਲੋਕ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਸਾਬਕਾ ਸਹਿਯੋਗੀਆਂ, ਦੋਸਤਾਂ ਅਤੇ ਪਤਵੰਤੇ ਸੱਜਣਾਂ ਨੇ ਸਰਬਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਹਾਜ਼ਰ ਲੋਕਾਂ ਨੇ ਉਨ੍ਹਾਂ ਦੇ ਚੰਗੇ ਸੁਭਾਅ ਅਤੇ ਕਿਰਦਾਰ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸੇ ਹਾਦਸੇ ਦਾ ਸ਼ਿਕਾਰ ਹੋਈ ਰਮਨਦੀਪ ਕੌਰ ਮਾਨ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
-0.3 ° C
-0.3 °
-0.3 °
84 %
4.3kmh
99 %
Sun
1 °
Mon
4 °
Tue
5 °
Wed
3 °
Thu
-3 °

Latest News