1 C
Calgary
Sunday, October 25, 2026

ਡੋਨਾਲਡ ਟਰੰਪ ਦਾ ਸਖ਼ਤ ਹੁਕਮ, ਈਰਾਨੀ ਕਿਸ਼ਤੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਆਡਰ

ਕੈਲਗਰੀ, 23 ਅਪ੍ਰੈਲ (ਦੇਸ ਪੰਜਾਬ ਟਾਇਮਜ਼):
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਇੱਕ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰਦਿਆਂ ਅਮਰੀਕੀ ਜਲ ਸੈਨਾ ਨੂੰ ਹੁਕਮ ਦਿੱਤੇ ਹਨ ਕਿ ਸਟਰੇਟ ਆਫ਼ ਹਾਰਮੁਜ਼ ਵਿੱਚ ਮਾਈਨਾਂ ਵਿਛਾਉਣ ਵਾਲੀਆਂ ਈਰਾਨੀ ਕਿਸ਼ਤੀਆਂ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ। ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਅਮਰੀਕੀ ਫੌਜ ਨੇ ਈਰਾਨੀ ਤੇਲ ਦੀ ਤਸਕਰੀ ਵਿੱਚ ਸ਼ਾਮਲ ਇੱਕ ਹੋਰ ਟੈਂਕਰ ‘ਮਜੈਸਟਿਕ X’ ਨੂੰ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਦੁਨੀਆ ਦਾ 20 ਫੀਸਦੀ ਕੱਚਾ ਤੇਲ ਅਤੇ ਗੈਸ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ।
ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੇ ਇਸ ਟਕਰਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ। ਪਿਛਲੇ ਦਿਨੀਂ ਈਰਾਨ ਦੇ ਰਿਵੋਲਿਊਸ਼ਨਰੀ ਗਾਰਡਜ਼ ਨੇ ਤਿੰਨ ਮਾਲਵਾਹਕ ਜਹਾਜ਼ਾਂ ‘ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਅਮਰੀਕਾ ਨੇ ਆਪਣੀ ਮਾਈਨ-ਕਲੀਅਰਿੰਗ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਦੌਰਾਨ ਬਰਲਿਨ ਵਿੱਚ ਈਰਾਨ ਦੇ ਜਲਾਵਤਨ ਸ਼ਹਿਜ਼ਾਦੇ ਰੇਜ਼ਾ ਪਹਿਲਵੀ ‘ਤੇ ਇੱਕ ਹਮਲਾ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
28 ਫਰਵਰੀ ਤੋਂ ਸ਼ੁਰੂ ਹੋਈ ਇਸ ਜੰਗ ਕਾਰਨ ਹੁਣ ਤੱਕ 30 ਤੋਂ ਵੱਧ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਅਮਰੀਕੀ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਉਹ ਸਮੁੰਦਰੀ ਰਸਤਿਆਂ ਦੀ ਸੁਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News