1 C
Calgary
Sunday, October 25, 2026

ਕੈਲਗਰੀ ਪਾਰਕਿੰਗ ਲਾਟ ਵਿੱਚ ਖੂਨੀ ਝੜਪ, ਦੋ ਜ਼ਖ਼ਮੀ

ਕੈਲਗਰੀ ਦੇ ਉੱਤਰ-ਪੂਰਬੀ ਖੇਤਰ ਵਿੱਚ ਇਕ ਪਾਰਕਿੰਗ ਲਾਟ ਵਿੱਚ ਹੋਈ ਲੜਾਈ ਦੌਰਾਨ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਪੁਲਿਸ ਅਨੁਸਾਰ ਇਹ ਘਟਨਾ ਐਤਵਾਰ ਦੁਪਹਿਰ ਲਗਭਗ 4 ਵਜੇ ਫਰੈਂਕਲਿਨ ਖੇਤਰ ਦੇ 36 ਸਟ੍ਰੀਟ ‘ਤੇ ਇਕ ਮਸ਼ਹੂਰ ਸ਼ਾਪਿੰਗ ਏਰੀਆ ਦੇ ਬਾਹਰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜੋ ਜਲਦੀ ਹੀ ਹਿੰਸਕ ਰੂਪ ਧਾਰਨ ਕਰ ਗਈ। ਲੜਾਈ ਇੰਨੀ ਭਿਆਨਕ ਸੀ ਕਿ ਸ਼ੁਰੂਆਤੀ ਤੌਰ ‘ਤੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਸੀ।

ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੜਾਈ ਦਾ ਅਸਲ ਕਾਰਨ ਕੀ ਸੀ। ਪੁਲਿਸ ਨੇ ਚਸ਼ਮਦੀਦਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਜਾਂ ਵੀਡੀਓ ਹੈ, ਤਾਂ ਉਹ ਜਾਂਚ ਵਿੱਚ ਸਹਿਯੋਗ ਕਰਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News