1 C
Calgary
Sunday, October 25, 2026

ਅੰਮ੍ਰਿਤਪਾਲ ਸਿੰਘ ਨੂੰ ਫਿਲਹਾਲ ਨਹੀਂ ਮਿਲੇਗੀ ਰਾਹਤ, ਅਸਾਮ ਜੇਲ੍ਹ ‘ਚ ਹੀ ਰਹਿਣਗੇ

ਕੈਲਗਰੀ, 30 ਅਪ੍ਰੈਲ (ਦੇਸ ਪੰਜਾਬ ਟਾਈਮਜ਼): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਅੰਤਰਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਦਰਜ ਮਾਮਲਿਆਂ ਦੀ ਸੁਣਵਾਈ ਵੀ ਜੇਲ੍ਹ ਕੰਪਲੈਕਸ ਦੇ ਅੰਦਰ ਹੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਪਾਈ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਦਲੀਲ ਦਿੱਤੀ ਸੀ ਕਿ ਹੁਣ ਉਹ ਪੰਜਾਬ ਲਈ ਕੋਈ ਖਤਰਾ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਪਰ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਦੱਸਣਯੋਗ ਹੈ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਉਨ੍ਹਾਂ ਦੀ ਹਿਰਾਸਤ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹ ਐਨਐਸਏ ਦੀ ਮਿਆਦ ਵਧਾਉਣ ਦੀ ਮੰਗ ਨਹੀਂ ਕਰੇਗੀ ਪਰ ਉਨ੍ਹਾਂ ਖਿਲਾਫ ਦਰਜ ਇੱਕ ਦਰਜਨ ਦੇ ਕਰੀਬ ਅਪਰਾਧਿਕ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News