ਗਰਮ ਹਵਾਵਾਂ ਦੇ ਚਲਦਿਆਂ ਮੌਸਮ ਦੇ ਤੇਵਰ ਲਗਾਤਾਰ ਸਖ਼ਤ ਹੁੰਦੇ ਜਾ ਰਹੇ ਹਨ। ਇਸ ਗੰਭੀਰ ਸਥਿਤੀ ਦੇ ਵਿਚਕਾਰ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ ਲੋਕਾਂ ਨੂੰ ਲੂ ਦੇ ਪ੍ਰਕੋਪ ਤੋਂ ਬਚਣ ਦੀ ਸਲਾਹ ਦਿਤੀ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਇਸ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁਕਵੇਂ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਸਨ ਤਾਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜਕਲ੍ਹ ਮੈਦਾਨੀ ਇਲਾਕਿਆਂ ਵਿੱਚ ਤੇਜ਼ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਖ਼ਤ ਲੋੜ ਹੈ।
ਸਿਵਲ ਸਰਜਨ ਨੇ ਕਿਹਾ ਕਿ ਅਜਿਹੇ ਮੌਸਮ ਵਿੱਚ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੁੰਦਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜਿਨ੍ਹਾਂ ਵਿਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ ਅਤੇ ਓ.ਆਰ.ਐਸ. ਦਾ ਘੋਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪੂਰੀ ਤਰ੍ਹਾਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।
ਡਾ. ਜੈਨ ਨੇ ਅੱਗੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ ਅਤੇ ਫ਼ੁੱਟਪਾਥ ਉਤੇ ਰਹਿਣ ਵਾਲੇ ਲੋਕਾਂ ਸਮੇਤ ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ‘ਤੇ ਜ਼ਿਆਦਾ ਹੋ ਸਕਦਾ ਹੈ। ਖ਼ਾਸਕਰ ਦਿਲ ਦੀ ਬੀਮਾਰੀ, ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ ਅਤੇ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਇਸ ਦਾ ਮਾਰੂ ਅਸਰ ਪੈਣ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਇਨ੍ਹਾਂ ਸਾਰੇ ਵਰਗਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇਕਰ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।