1 C
Calgary
Sunday, October 25, 2026

ਆਮ ਲੋਕਾਂ ਨੂੰ ਫਿਰ ਝਟਕਾ, ਪੈਟਰੋਲ-ਡੀਜ਼ਲ 90 ਪੈਸੇ ਮਹਿੰਗਾ

ਦੇਸ਼ ਭਰ ਵਿੱਚ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਚੜ੍ਹਦੀਆਂ ਕੀਮਤਾਂ ਦਾ ਸਿੱਧਾ ਅਸਰ ਹੁਣ ਭਾਰਤੀ ਖਪਤਕਾਰਾਂ ’ਤੇ ਦਿਖਾਈ ਦੇਣ ਲੱਗ ਪਿਆ ਹੈ। ਵਧੀਆਂ ਕੀਮਤਾਂ ਕਾਰਨ ਆਵਾਜਾਈ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੇ ਹੋਰ ਮਹਿੰਗੇ ਹੋਣ ਦੀ ਸੰਭਾਵਨਾ ਵੀ ਵੱਧ ਗਈ ਹੈ।
ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 87 ਪੈਸੇ ਵਧ ਕੇ 98.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦੋਂ ਕਿ ਡੀਜ਼ਲ 91 ਪੈਸੇ ਮਹਿੰਗਾ ਹੋ ਕੇ 91.58 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ। ਮੁੰਬਈ ਵਿੱਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ਵਿੱਚ ਸਭ ਤੋਂ ਵੱਧ 96 ਪੈਸੇ ਦਾ ਵਾਧਾ ਦਰਜ ਕੀਤਾ ਗਿਆ, ਜਿੱਥੇ ਪੈਟਰੋਲ 109.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ ਅਤੇ ਜੈਪੁਰ ਵਿੱਚ ਵੀ ਕੀਮਤਾਂ ਨੇ ਨਵੇਂ ਪੱਧਰ ਛੂਹ ਲਏ ਹਨ।
ਆਰਥਿਕ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਨਾ ਆਈ ਤਾਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News