ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਆਗਾਮੀ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਇੱਕ ਅਹਿਮ ਸਿਆਸੀ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਰਾਜ ਮਹਿੰਦਰ ਸਿੰਘ ਮਜੀਠੀਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਆਰਟੀਏ ਕਮਿਸ਼ਨਰ ਹੇਮ ਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਗਿੱਲ ਮਜੀਠਾ ਨੇ ਵੀ ਪਾਰਟੀ ਦਾ ਪੱਲਾ ਫੜ ਲਿਆ ਹੈ। ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਆਗੂਆਂ ਨੂੰ ਰਸਮੀ ਤੌਰ ਉੱਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਰਾਜ ਮਹਿੰਦਰ ਸਿੰਘ ਮਜੀਠਾ ਪੰਜਾਬ ਦੀ ਸਿਆਸਤ ਵਿੱਚ ਇੱਕ ਉੱਘਾ ਨਾਮ ਹਨ। ਉਹ ਮਜੀਠਾ ਹਲਕੇ ਤੋਂ ਸਾਬਕਾ ਵਿਧਾਇਕ ਰਹਿਣ ਦੇ ਨਾਲ ਨਾਲ ਸਾਬਕਾ ਰਾਜ ਸਭਾ ਮੈਂਬਰ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਚੀਫ਼ ਖ਼ਾਲਸਾ ਦੀਵਾਨ ਦੇ ਸਰਪ੍ਰਸਤ ਅਤੇ ਖ਼ਾਲਸਾ ਕਾਲਜ ਦੇ ਪ੍ਰਧਾਨ ਤੇ ਆਨਰੇਰੀ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਆਗੂਆਂ ਦੀ ਆਮ ਆਦਮੀ ਪਾਰਟੀ ਵਿੱਚ ਐਂਟਰੀ ਨਾਲ ਮਜੀਠਾ ਹਲਕੇ ਦੇ ਸਿਆਸੀ ਸਮੀਕਰਨ ਬਦਲਣ ਦੀ ਪੂਰੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਤਿਕਾਰ ਅਤੇ ਬਣਦਾ ਮਾਣ ਤਾਣ ਦਿੱਤਾ ਜਾਵੇਗਾ।
ਸਿਆਸੀ ਮਾਹਿਰਾਂ ਅਨੁਸਾਰ ਰਾਜ ਮਹਿੰਦਰ ਸਿੰਘ ਮਜੀਠਾ ਕੋਲ ਸਿਆਸਤ ਦਾ ਬਹੁਤ ਲੰਬਾ ਤਜਰਬਾ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਗਹਿਰਾ ਸੰਪਰਕ ਹੈ। ਮਜੀਠਾ ਹਲਕੇ ਵਿੱਚ ਉਨ੍ਹਾਂ ਦਾ ਆਪਣਾ ਇੱਕ ਮਜ਼ਬੂਤ ਵੋਟ ਬੈਂਕ ਹੈ ਜਿਸ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਹੋਵੇਗਾ। ਪਾਰਟੀ ਲੀਡਰਸ਼ਿਪ ਨੂੰ ਪੂਰੀ ਉਮੀਦ ਹੈ ਕਿ ਇਨ੍ਹਾਂ ਉੱਘੇ ਆਗੂਆਂ ਦੇ ਆਉਣ ਨਾਲ ਜ਼ਮੀਨੀ ਪੱਧਰ ਉੱਤੇ ਕੰਮ ਕਰਦੇ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗਾ। ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਪਹਿਲਾਂ ਹੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਨਵੇਂ ਆਗੂਆਂ ਦੀ ਸ਼ਮੂਲੀਅਤ ਨਾਲ ਚੋਣ ਪ੍ਰਚਾਰ ਨੂੰ ਹੋਰ ਵੀ ਤਾਕਤ ਮਿਲੇਗੀ। ਸਥਾਨਕ ਲੋਕ ਵੀ ਇਸ ਸਿਆਸੀ ਫੇਰਬਦਲ ਨੂੰ ਕਾਫ਼ੀ ਅਹਿਮੀਅਤ ਦੇ ਰਹੇ ਹਨ।