1 C
Calgary
Sunday, October 25, 2026

ਅਲਬਰਟਾ ਵਿੱਚ ਪੱਛਮੀ ਪ੍ਰੀਮੀਅਰਜ਼ ਕਾਨਫਰੰਸ ਦੀ ਸ਼ੁਰੂਆਤ

ਕੈਲਗਰੀ, 25 ਮਈ (ਦੇਸ ਪੰਜਾਬ ਟਾਈਮਜ਼): ਕੈਲਗਰੀ ਵਿੱਚ ਸਥਿਤ ਕਾਨਾਨਾਸਕਿਸ ਵਿਖੇ ਸੋਮਵਾਰ ਨੂੰ ਸਾਲਾਨਾ ਪੱਛਮੀ ਪ੍ਰੀਮੀਅਰਜ਼ ਕਾਨਫਰੰਸ ਸ਼ੁਰੂ ਹੋਣ ਜਾ ਰਹੀ ਹੈ। ਇਸ ਦੋ ਰੋਜ਼ਾ ਕਾਨਫਰੰਸ ਵਿੱਚ ਬ੍ਰਿਟਿਸ਼ ਕੋਲੰਬੀਆ, ਅਲਬਰਟਾ, ਸਸਕੈਚਵਨ, ਮੈਨੀਟੋਬਾ, ਨਾਰਥਵੈਸਟ ਟੈਰੀਟਰੀਜ਼ ਅਤੇ ਯੂਕੋਨ ਦੇ ਨੇਤਾ ਵਪਾਰ ਅਤੇ ਆਪਣੇ ਗੁਆਂਢੀ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਨੂਨਾਵੁਤ ਦੇ ਪ੍ਰੀਮੀਅਰ ਜੌਨ ਮੇਨ ਨੇ ਦੱਸਿਆ ਹੈ ਕਿ ਉਹ ਇਸ ਕਾਨਫਰੰਸ ਵਿੱਚ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਣਗੇ। ਇਹ ਅਹਿਮ ਇਕੱਠ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਅਲਬਰਟਾ ਕੈਨੇਡਾ ਤੋਂ ਵੱਖ ਹੋਣ ਬਾਰੇ ਵੋਟਿੰਗ ਕਰਵਾਉਣ ਦੇ ਬਹੁਤ ਨੇੜੇ ਪਹੁੰਚ ਚੁੱਕਾ ਹੈ। ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਅਕਤੂਬਰ ਵਿੱਚ ਹੋਣ ਵਾਲੀ ਰਾਇਸ਼ੁਮਾਰੀ ਵਿੱਚ ਲੋਕਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਉਹ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਹਨ ਜਾਂ ਵੱਖ ਹੋਣ ਲਈ ਇੱਕ ਪਾਬੰਦ ਰਾਇਸ਼ੁਮਾਰੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਾ ਚਾਹੁੰਦੇ ਹਨ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਇਸ ਸਥਿਤੀ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਕੈਨੇਡੀਅਨ ਲੀਡਰਸ਼ਿਪ ਨਾਲ ਮੀਟਿੰਗ ਉਸ ਸੂਬੇ ਵਿੱਚ ਹੋ ਰਹੀ ਹੈ ਜਿਸ ਦੀ ਪ੍ਰੀਮੀਅਰ ਖੁਦ ਦੇਸ਼ ਛੱਡਣ ਦੀਆਂ ਤਿਆਰੀਆਂ ਕਰ ਰਹੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News