1 C
Calgary
Sunday, October 25, 2026

ਕੈਨੇਡਾ ਦੀ ਆਰਥਿਕ ਸਥਿਤੀ ‘ਤੇ ਚਰਚਾ ਦੀ ਲੋੜ : ਪੀਅਰੇ ਪੋਇਲੀਵਰ

ਕੈਲਗਰੀ, 1 ਜੂਨ (ਦੇਸ ਪੰਜਾਬ ਟਾਈਮਜ਼): ਕੰਜ਼ਰਵੇਟਿਵ ਪਾਰਟੀ ਦੇ ਆਗੂ ਪੀਅਰੇ ਪੋਇਲੀਵਰੇ ਨੇ ਲਿਬਰਲ ਸਰਕਾਰ ਦੀਆਂ ਨੀਤੀਆਂ ‘ਤੇ ਆਪਣਾ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਦੇ ਮੁੱਦੇ ‘ਤੇ ਸੰਸਦ ਵਿੱਚ ਹੰਗਾਮੀ ਬਹਿਸ ਕਰਵਾਉਣ ਦੀ ਮੰਗ ਕੀਤੀ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸਾਲ ਦੀ ਸ਼ੁਰੂਆਤ ਵਿੱਚ ਲਗਾਤਾਰ ਦੂਜੀ ਤਿਮਾਹੀ ਦੌਰਾਨ ਆਰਥਿਕਤਾ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਕੁਝ ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਇਸ ਨੂੰ ਮੰਦੀ ਦਾ ਦੌਰ ਕਹਿਣਾ ਜਲਦਬਾਜ਼ੀ ਹੋਵੇਗੀ ਕਿਉਂਕਿ ਇਹ ਗਿਰਾਵਟ ਬਹੁਤ ਘੱਟ ਹੈ। ਐਤਵਾਰ ਨੂੰ ਮਾਰਕ ਕਾਰਨੀ ਨੂੰ ਲਿਖੇ ਇੱਕ ਖੁੱਲ੍ਹੇ ਪੱਤਰ ਵਿੱਚ ਪੋਇਲੀਵਰੇ ਨੇ ਕਿਹਾ ਕਿ ਇਸ ਬਹਿਸ ਰਾਹੀਂ ਪ੍ਰਧਾਨ ਮੰਤਰੀ ਨੂੰ ਆਪਣੀ ਆਰਥਿਕ ਯੋਜਨਾ ਬਾਰੇ ਕੈਨੇਡੀਅਨਾਂ ਨੂੰ ਦੱਸਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਵੀ ਆਰਥਿਕ ਸੁਧਾਰ ਲਈ ਆਪਣੀਆਂ ਨੀਤੀਆਂ ਸਾਂਝੀਆਂ ਕਰ ਸਕੇਗੀ। ਦੂਜੇ ਪਾਸੇ ਵਿੱਤ ਮੰਤਰੀ ਫ੍ਰਾਂਸਵਾ ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਲੈ ਕੇ ਪੂਰੀ ਤਰ੍ਹਾਂ ਭਰੋਸੇਮੰਦ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਸਰਕਾਰ ਵੱਲੋਂ ਰਿਹਾਇਸ਼, ਬੁਨਿਆਦੀ ਢਾਂਚੇ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਅਹਿਮ ਨਿਵੇਸ਼ ਕਰਨ ਦੀ ਯੋਜਨਾ ਬਣਾਈ ਗਈ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News