1 C
Calgary
Sunday, October 25, 2026

ਅਲਬਰਟਾ ਵਿੱਚ ਹੜ੍ਹ ਦਾ ਖਤਰਾ ਨਦੀਆਂ ਦੇ ਪਾਣੀ ਦਾ ਪੱਧਰ ਵਧਿਆ

ਕੈਲਗਰੀ, 1 ਜੂਨ (ਦੇਸ ਪੰਜਾਬ ਟਾਈਮਜ਼): ਕੈਲਗਰੀ ਅਤੇ ਸੂਬੇ ਭਰ ਵਿੱਚ ਸੋਮਵਾਰ ਨੂੰ ਮੀਂਹ ਪੈਣਾ ਜਾਰੀ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ 100 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਨਵਾਇਰਨਮੈਂਟ ਕੈਨੇਡਾ ਦੀ ਯੈਲੋ ਚੇਤਾਵਨੀ ਅਨੁਸਾਰ ਬੁੱਧਵਾਰ ਸਵੇਰ ਤੱਕ 50 ਤੋਂ 100 ਮਿਲੀਮੀਟਰ ਤੱਕ ਮੀਂਹ ਪੈ ਸਕਦਾ ਹੈ ਅਤੇ ਕੁਝ ਇਲਾਕਿਆਂ ਵਿੱਚ ਇਹ 100 ਮਿਲੀਮੀਟਰ ਨੂੰ ਵੀ ਪਾਰ ਕਰ ਸਕਦਾ ਹੈ। ਖਰਾਬ ਮੌਸਮ ਕਾਰਨ ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦਾ ਖਦਸ਼ਾ ਹੈ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਪਾਣੀ ਭਰੀਆਂ ਸੜਕਾਂ ‘ਤੇ ਗੱਡੀ ਨਾ ਚਲਾਉਣ ਅਤੇ ਨਦੀਆਂ ਨੇੜੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਗਿਆਨੀ ਕੇਵਿਨ ਸਟੈਨਫੀਲਡ ਅਨੁਸਾਰ ਕੈਲਗਰੀ ਖੇਤਰ ਵਿੱਚ ਐਤਵਾਰ ਦੁਪਹਿਰ 1 ਵਜੇ ਤੱਕ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਕਾਰਨ ਬੋਅ ਅਤੇ ਐਲਬੋ ਨਦੀਆਂ ਦਾ ਜਲ ਪੱਧਰ ਵੱਧ ਰਿਹਾ ਹੈ। ਫਾਇਰ ਵਿਭਾਗ ਨੇ ਇਨ੍ਹਾਂ ਨਦੀਆਂ ਲਈ ਬੋਟਿੰਗ ਐਡਵਾਈਜ਼ਰੀ ਜਾਰੀ ਕੀਤੀ ਹੈ। ਸ਼ਹਿਰ ਵਿੱਚ ਫਿਲਹਾਲ ਹੜ੍ਹ ਦੀ ਸੰਭਾਵਨਾ ਨਹੀਂ ਹੈ ਪਰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ। ਅਲਬਰਟਾ ਦੀ ਪ੍ਰੀਮੀਅਰ ਡੇਨੀਅਲ ਸਮਿਥ ਨੇ ਕਿਹਾ ਕਿ ਸਰਕਾਰ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰ ਹੈ। ਸਾਲ 2013 ਵਿੱਚ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਲਈ ਲੋਕਾਂ ਨੂੰ ਮੌਸਮ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਨਦੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News