1 C
Calgary
Sunday, October 25, 2026

ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਇਆਲੀ ‘ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਅਹਿਮ ਫੇਰਬਦਲ ਹੋਣ ਜਾ ਰਿਹਾ ਹੈ। ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਰਸਮੀ ਤੌਰ ਉੱਤੇ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਰਨਗੇ।
ਇਆਲੀ ਨੇ ਇੱਕ ਅਖਬਾਰ ਨਾਲ ਗੱਲਬਾਤ ਕਰਦਿਆਂ ਖ਼ੁਦ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਚੋਣ ਕਮਿਸ਼ਨ ਕੋਲ ਇਹ ਜਥੇਬੰਦੀ ਰਜਿਸਟਰਡ ਸਿਆਸੀ ਪਾਰਟੀ ਵਜੋਂ ਦਰਜ ਨਾ ਹੋਣ ਕਾਰਨ ਇਆਲੀ ਉੱਤੇ ਦਲ ਬਦਲੀ ਕਾਨੂੰਨ ਤਹਿਤ ਅਯੋਗ ਕਰਾਰ ਦਿੱਤੇ ਜਾਣ ਦਾ ਖ਼ਤਰਾ ਨਹੀਂ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਸਕਦਾ ਹੈ। ਇਆਲੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ 5 ਜਾਂ 6 ਮਹੀਨਿਆਂ ਵਿੱਚ ਕਈ ਹੋਰ ਅਹਿਮ ਸਿਆਸੀ ਆਗੂ ਇਸ ਜਥੇਬੰਦੀ ਵਿੱਚ ਸ਼ਾਮਲ ਹੋਣਗੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News