1 C
Calgary
Sunday, October 25, 2026

6ਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜੇ ਜਲੌ, ਭਾਰੀ ਗਿਣਤੀ ਵਿੱਚ ਪੁੱਜੀ ਸੰਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 6ਵੇਂ ਪਾਤਸ਼ਾਹ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਅਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਗੁਰੂ ਸਾਹਿਬ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਅਤੇ ਚੰਗੇ ਘੋੜੇ ਤੇ ਸ਼ਸਤਰ ਭੇਟ ਕਰਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਗੁਰਬਾਣੀ ਦੇ ਆਸਰੇ ਨਾਲ ਹੀ ਸਿੱਖ ਯੋਧਿਆਂ ਨੇ ਇਤਿਹਾਸ ਵਿੱਚ ਅਹਿਮ ਸੰਘਰਸ਼ ਲੜੇ ਹਨ ਅਤੇ ਜ਼ੁਲਮ ਖਿਲਾਫ਼ ਡਟੇ ਹਨ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News