1 C
Calgary
Sunday, October 25, 2026

​ਮੌਨਸੂਨ ਤੋਂ ਪਹਿਲਾਂ ਡੈਮਾਂ ਵਿੱਚ ਵਧਿਆ ਪਾਣੀ

ਨਵੀਂ ਦਿੱਲੀ, 09 ਜੂਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਡੈਮਾਂ ਵਿੱਚ ਮੌਨਸੂਨ ਤੋਂ ਪਹਿਲਾਂ ਪਾਣੀ ਦੇ ਵਧੇ ਹੋਏ ਪੱਧਰ ਨੇ ਚਿੰਤਾ ਵਧਾ ਦਿੱਤੀ ਹੈ। ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਅਗਵਾਈ ਹੇਠ ਹੋਈ ਟੈਕਨੀਕਲ ਕਮੇਟੀ ਦੀ ਮੀਟਿੰਗ ਵਿੱਚ ਹਿੱਸੇਦਾਰ ਸੂਬਿਆਂ ਨੂੰ ਵੱਧ ਤੋਂ ਵੱਧ ਪਾਣੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਵੱਲੋਂ ਘੱਟ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਬੋਰਡ ਪਾਣੀ ਦਾ ਪੱਧਰ ਘਟਾਉਣ ਦੀ ਕਾਹਲ ਵਿੱਚ ਹੈ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1578.07 ਫੁੱਟ ਹੈ ਜੋ ਪਿਛਲੇ ਸਾਲ 1556.60 ਫੁੱਟ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1328.24 ਫੁੱਟ ਹੈ ਜੋ ਪਿਛਲੇ ਸਾਲ ਨਾਲੋਂ 35.46 ਫੁੱਟ ਉੱਚਾ ਹੈ। ਰਣਜੀਤ ਸਾਗਰ ਡੈਮ ਦਾ ਪੱਧਰ ਵੀ ਪਿਛਲੇ ਸਾਲ ਦੇ 1663.55 ਫੁੱਟ ਦੇ ਮੁਕਾਬਲੇ 1676.05 ਫੁੱਟ ਉੱਤੇ ਪਹੁੰਚ ਗਿਆ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਇੰਜਨੀਅਰਾਂ ਨੇ ਭਰੋਸਾ ਦਿੱਤਾ ਕਿ ਝੋਨੇ ਦੇ ਸੀਜ਼ਨ ਦੌਰਾਨ ਨਹਿਰਾਂ ਪੂਰੀ ਸਮਰੱਥਾ ਉੱਤੇ ਚਲਾਈਆਂ ਜਾਣਗੀਆਂ। ਪੰਜਾਬ ਨੇ 30 ਜੂਨ ਤੱਕ 36 ਹਜ਼ਾਰ ਕਿਊਸਿਕ ਪਾਣੀ ਦੀ ਮੰਗ ਰੱਖੀ ਹੈ। ਹਰਿਆਣਾ ਅਤੇ ਰਾਜਸਥਾਨ ਨੇ ਵੀ ਆਪਣੀ ਮੰਗ ਬੋਰਡ ਨੂੰ ਭੇਜ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਰਜ਼ੀ ਮੋਘੇ ਦੇ ਕੇ ਨਹਿਰੀ ਪਾਣੀ ਦੀ ਵੱਧ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News