1 C
Calgary
Sunday, October 25, 2026

​ਜ਼ਬਰੀ ਵਸੂਲੀ ਦੇ ਮਾਮਲੇ ‘ਚ ਸਰੀ ਦੇ ਿਤੰਨ ਪੰਜਾਬੀ ਨੌਜਵਾਨਾਂ ਨੂੰ ਸੁਣਾਈ ਗਈ ਸਜ਼ਾ

ਕੈਲਗਰੀ, 11 ਜੂਨ (ਦੇਸ ਪੰਜਾਬ ਟਾਈਮਜ਼): ਸਰੀ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਵਾਪਰੀ ਜਬਰਦਸਤੀ ਵਸੂਲੀ ਅਤੇ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ 3 ਸ਼ੱਕੀਆਂ ਨੂੰ ਸਰੀ ਦੀ ਪ੍ਰੋਵਿੰਸ਼ੀਅਲ ਕੋਰਟ ਨੇ ਸਜ਼ਾ ਸੁਣਾ ਦਿੱਤੀ ਹੈ। ਮੰਗਲਵਾਰ 9 ਜੂਨ ਨੂੰ ਹੋਈ ਸੁਣਵਾਈ ਦੌਰਾਨ ਤਿੰਨਾਂ ਵਿਦੇਸ਼ੀ ਨਾਗਰਿਕਾਂ ਨੇ ਆਪਣੇ ਗੁਨਾਹ ਕਬੂਲ ਕਰ ਲਏ ਸਨ। ਇਹ ਘਟਨਾ 1 ਫਰਵਰੀ ਨੂੰ ਵਾਪਰੀ ਸੀ ਜਦੋਂ ਇਹ ਨੌਜਵਾਨ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਇੱਕ ਰਾਈਡਸ਼ੇਅਰ ਗੱਡੀ ਰਾਹੀਂ ਫਰਾਰ ਹੋ ਗਏ ਸਨ। ਸਰੀ ਪੁਲਿਸ ਸਰਵਿਸ ਦੇ ਪ੍ਰੋਜੈਕਟ ਐਸ਼ੋਰੈਂਸ ਅਤੇ ਮੇਜਰ ਕ੍ਰਾਈਮ ਸੈਕਸ਼ਨ ਦੇ ਅਧਿਕਾਰੀਆਂ ਨੇ ਮਿਲ ਕੇ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਕਾਬੂ ਕੀਤਾ ਸੀ। ਕੈਨੇਡਾ ਦੇ ਕ੍ਰਿਮੀਨਲ ਕੋਡ ਤਹਿਤ ਇਨ੍ਹਾਂ ਤਿੰਨਾਂ ਉੱਤੇ ਕਿਸੇ ਜਗ੍ਹਾ ਹਥਿਆਰ ਚਲਾਉਣ, ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਲਈ ਵਿਸਫੋਟਕ ਸੁੱਟਣ ਅਤੇ ਗੈਰ ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਆਇਦ ਕੀਤੇ ਗਏ ਸਨ। ਅਦਾਲਤ ਵਿੱਚ ਦੋਸ਼ੀਆਂ ਵੱਲੋਂ ਆਪਣਾ ਜੁਰਮ ਕਬੂਲਣ ਤੋਂ ਬਾਅਦ ਉਨ੍ਹਾਂ ਨੂੰ ਵੱਖੋ ਵੱਖਰੀਆਂ ਸਜ਼ਾਵਾਂ ਸੁਣਾਈਆਂ ਗਈਆਂ। ਤਰਨਵੀਰ ਸਿੰਘ ਨੂੰ ਲਾਪਰਵਾਹੀ ਨਾਲ ਹਥਿਆਰ ਚਲਾਉਣ ਦੇ ਦੋਸ਼ ਹੇਠ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦਿਆਜੀਤ ਸਿੰਘ ਨੂੰ ਵਿਸਫੋਟਕ ਸਮੱਗਰੀ ਸੁੱਟਣ ਦੇ ਦੋਸ਼ ਵਿੱਚ 27 ਮਹੀਨਿਆਂ ਦੀ ਕੈਦ ਦੀ ਸਜ਼ਾ ਮਿਲੀ ਹੈ। ਇਸੇ ਤਰ੍ਹਾਂ ਹਰਜੋਤ ਸਿੰਘ ਨੂੰ ਵੀ 25 ਮਹੀਨਿਆਂ ਦੀ ਕੈਦ ਭੁਗਤਣੀ ਪਵੇਗੀ। ਤਿੰਨਾਂ ਦੋਸ਼ੀਆਂ ਦੀ ਸਜ਼ਾ ਵਿੱਚੋਂ ਉਹ ਸਮਾਂ ਘਟਾ ਦਿੱਤਾ ਜਾਵੇਗਾ ਜੋ ਉਨ੍ਹਾਂ ਨੇ ਫੈਸਲਾ ਆਉਣ ਤੋਂ ਪਹਿਲਾਂ ਹਿਰਾਸਤ ਵਿੱਚ ਬਿਤਾਇਆ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News