-0.3 C
Calgary
Sunday, October 25, 2026

ਪ੍ਰਾਈਵੇਟ ਸਕੂਲਾਂ ਦੀ ਫ਼ੀਸ ‘ਤੇ ਲੱਗੀ ਲਗਾਮ, 5 ਫ਼ੀਸਦੀ ਹੱਦ ਤੈਅ

ਪੰਜਾਬ ਸਰਕਾਰ ਨੇ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਨਿੱਜੀ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫ਼ੀਸ ਵਾਧਿਆਂ ‘ਤੇ ਨਕੇਲ ਕੱਸਣ ਲਈ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ਵਿੱਚ ਸੋਧ ਕਰਨ ਲਈ ਤਿਆਰ ਕੀਤੇ ਗਏ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਨਵੇਂ ਪ੍ਰਬੰਧਾਂ ਤਹਿਤ ਹੁਣ ਸੂਬੇ ਦਾ ਕੋਈ ਵੀ ਗੈਰ-ਸਹਾਇਤਾ ਪ੍ਰਾਪਤ ਨਿੱਜੀ ਸਕੂਲ ਸਲਾਨਾ ਫ਼ੀਸਾਂ ਅਤੇ ਹੋਰ ਫ਼ੰਡਾਂ ਵਿੱਚ ਪੰਜ ਫ਼ੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕੇਗਾ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਰਡੀਨੈਂਸ ਨੂੰ ਅੰਤਿਮ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾ ਰਿਹਾ ਹੈ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਰਡੀਨੈਂਸ ਲਾਗੂ ਹੋਣ ਮਗਰੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਗੈਰ-ਵਾਜਬ ਫ਼ੀਸ ਵਾਧੇ ਕੀਤੇ ਹਨ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕੋਈ ਸਕੂਲ ਪੰਜ ਫ਼ੀਸਦੀ ਤੋਂ ਵੱਧ ਫ਼ੀਸ ਵਧਾਉਣ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਉੱਚ ਪੱਧਰੀ ਕਮੇਟੀ ਅੱਗੇ ਆਪਣੇ ਕਾਰਨ ਅਤੇ ਦਸਤਾਵੇਜ਼ ਪੇਸ਼ ਕਰਨੇ ਪੈਣਗੇ। ਕਮੇਟੀ ਵੱਲੋਂ ਵਿੱਤੀ ਆਡਿਟ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਨਮਾਨੀ ਵਸੂਲੀ ਕਰਨ ਵਾਲੇ ਸ਼ੱਕੀ ਸਕੂਲਾਂ ਦੇ ਰਿਕਾਰਡ ਦੀ ਜਾਂਚ ਅਤੇ ਜ਼ਬਤੀ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
-0.3 ° C
-0.3 °
-0.3 °
84 %
4.3kmh
99 %
Sun
1 °
Mon
4 °
Tue
5 °
Wed
3 °
Thu
-3 °

Latest News