1 C
Calgary
Sunday, October 25, 2026

ਕੈਲਗਰੀ ਦੇ ਹਾਈ ਸਕੂਲ ਵਿੱਚ ਚਾਕੂਬਾਜ਼ੀ ਦੀ ਕੋਸ਼ਿਸ਼, 17 ਸਾਲਾ ਨੌਜਵਾਨ ਗ੍ਰਿਫਤਾਰ

ਕੈਲਗਰੀ, 22 ਜੂਨ (ਦੇਸ ਪੰਜਾਬ ਟਾਈਮਜ਼): ਕੈਲਗਰੀ ਦੇ ਇੱਕ ਹਾਈ ਸਕੂਲ ਵਿੱਚ ਵੀਰਵਾਰ ਨੂੰ ਇੱਕ ਵਿਦਿਆਰਥੀ ਨੂੰ ਚਾਕੂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇੱਕ 17 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਕਾਰਨ ਸਕੂਲ ਵਿੱਚ ਲਾਕਡਾਊਨ ਲਗਾਉਣਾ ਪਿਆ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਦੁਪਹਿਰ 12 ਵਜੇ ਦੇ ਕਰੀਬ ਵਿਲੇਜ ਸਕੁਏਅਰ ਲੈਜ਼ਰ ਸੈਂਟਰ ਨੇੜੇ 52 ਸਟਰੀਟ ਐਨਈ ਸਥਿਤ ਲੈਸਟਰ ਬੀ. ਪੀਅਰਸਨ ਹਾਈ ਸਕੂਲ ਪਹੁੰਚੇ ਸਨ। ਮਿਲੀ ਜਾਣਕਾਰੀ ਮੁਤਾਬਕ ਹਥਿਆਰਬੰਦ ਨੌਜਵਾਨ ਸਕੂਲ ਦੀ ਜਾਇਦਾਦ ਦੀ ਭੰਨਤੋੜ ਕਰ ਰਿਹਾ ਸੀ ਅਤੇ ਉਸ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਧਮਕੀਆਂ ਵੀ ਦਿੱਤੀਆਂ। ਇਸ ਮਗਰੋਂ ਉਸ ਨੇ ਇੱਕ ਹੋਰ ਵਿਦਿਆਰਥੀ ਉੱਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕੁਝ ਹੀ ਮਿੰਟਾਂ ਵਿੱਚ ਸ਼ੱਕੀ ਨੂੰ ਕਾਬੂ ਕਰ ਲਿਆ। ਇਸ ਦੌਰਾਨ ਸਕੂਲ ਵਿੱਚ ਲਾਕਡਾਊਨ ਜਾਰੀ ਰਿਹਾ ਅਤੇ ਅਧਿਕਾਰੀਆਂ ਨੇ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਹੀ ਸਥਿਤੀ ਨੂੰ ਆਮ ਐਲਾਨਿਆ। ਇਸ ਘਟਨਾ ਵਿੱਚ ਇੱਕ ਵਿਦਿਆਰਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਉਸ ਨੂੰ ਹਸਪਤਾਲ ਲਿਜਾਣ ਦੀ ਲੋੜ ਨਹੀਂ ਪਈ। ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਪਹਿਲਾਂ ਤੋਂ ਮਿੱਥੀ ਗਈ ਯੋਜਨਾ ਤਹਿਤ ਕੀਤਾ ਗਿਆ ਸੀ ਅਤੇ ਸਕੂਲ ਨੂੰ ਹੁਣ ਕੋਈ ਹੋਰ ਖਤਰਾ ਨਹੀਂ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News