1 C
Calgary
Sunday, October 25, 2026

ਵੈਨੇਜ਼ੁਏਲਾ ਲਈ ਕੈਨੇਡਾ ਵੱਲੋਂ ਭੇਜੀ ਜਾਵੇਗੀ 5 ਮਿਲੀਅਨ ਡਾਲਰ ਸਹਾਇਤਾ

ਕੈਲਗਰੀ, 26 ਜੂਨ (ਦੇਸ ਪੰਜਾਬ ਟਾਈਮਜ਼): ਵੈਨੇਜ਼ੁਏਲਾ ਵਿੱਚ ਆਏ ਦੋ ਤਾਕਤਵਰ ਭੂਚਾਲਾਂ ਤੋਂ ਬਾਅਦ ਮੌਤਾਂ ਦੀ ਗਿਣਤੀ ਵੱਧ ਕੇ 589 ਹੋ ਗਈ ਹੈ, ਜਦਕਿ ਲਗਭਗ 2,980 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ 7.2 ਅਤੇ 7.5 ਤੀਬਰਤਾ ਵਾਲੇ ਇਹ ਭੂਚਾਲ ਪਿਛਲੇ ਇੱਕ ਸਦੀ ਦੌਰਾਨ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੀਆਂ ਸਭ ਤੋਂ ਵੱਡੀਆਂ ਕੁਦਰਤੀ ਆਫ਼ਤਾਂ ਵਿੱਚੋਂ ਇੱਕ ਹਨ। ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰੀਗਜ਼ ਨੇ ਦੱਸਿਆ ਕਿ ਲਾ ਗੁਆਇਰਾ ਸੂਬਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਲਾਕੇ ਵਿੱਚ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਫੌਜੀ ਦਸਤਿਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕਰ ਰਹੀਆਂ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਖਾਣਾ ਅਤੇ ਪੀਣ ਵਾਲਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਸਰਕਾਰ ਨੇ ਵੈਨੇਜ਼ੁਏਲਾ ਲਈ 50 ਲੱਖ ਡਾਲਰ ਦੀ ਸ਼ੁਰੂਆਤੀ ਮਨੁੱਖੀ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕੈਨੇਡਾ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ। ਗਲੋਬਲ ਅਫੇਅਰਜ਼ ਕੈਨੇਡਾ ਨੇ ਦੱਸਿਆ ਕਿ ਵੈਨੇਜ਼ੁਏਲਾ ਵਿੱਚ ਰਜਿਸਟਰਡ 740 ਕੈਨੇਡੀਅਨਾਂ ਬਾਰੇ ਹੁਣ ਤੱਕ ਕਿਸੇ ਜਾਨੀ ਨੁਕਸਾਨ ਜਾਂ ਸੱਟ ਦੀ ਰਿਪੋਰਟ ਨਹੀਂ ਮਿਲੀ। ਹਾਲਾਂਕਿ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਜਾ ਸਕਦੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News