ਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿਚ ਕਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਤੇ ਟੈਕਸ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਬਜਟ 8 ਮਾਰਚ ਨੂੰ ਪੇਸ਼ ਹੋਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿਚ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਰੋਜ਼ਾ ਦੌਰੇ ’ਤੇ ਗੁਜਰਾਤ ਪੁੱਜ ਗਏ ਹਨ। ਉਨ੍ਹਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਅਹਿਮਦਾਬਾਦ ਵਿੱਚ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ ਪਾਰਟੀ ਆਗੂਆਂ ਨਾਲ ਅਗਲੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਦੋਵੇਂ ਆਗੂ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰ ਸਮਝੌਤੇ ਨੂੰ ਲੈ ਵਪਾਰੀਆਂ ਨਾਲ ਵੀ ਮੁਲਾਕਾਤ ਕਰਨਗੇ।




