1 C
Calgary
Sunday, October 25, 2026

ਭਾਰਤ ਨਾਲ ਸਬੰਧ ਸੁਧਾਰਨ ਦੀ ਕਾਹਲ ਅਤੇ ਕੈਨੇਡੀਅਨ ਖੁਫੀਆ ਏਜੰਸੀਆਂ ਦੀਆਂ ਪੁਰਾਣੀਆਂ ਰਿਪੋਰਟਾਂ ਉੱਤੇ ਪੈਂਦਾ ਪਰਦਾ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੁੰਬਈ ਅਤੇ ਨਵੀਂ ਦਿੱਲੀ ਦੀ ਅਗਾਮੀ ਅਧਿਕਾਰਤ ਫੇਰੀ ਤੋਂ ਠੀਕ ਪਹਿਲਾਂ ਕੈਨੇਡੀਅਨ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਦਿੱਤਾ ਗਿਆ ਬਿਆਨ ਕੌਮਾਂਤਰੀ ਸਿਆਸਤ ਅਤੇ ਕੈਨੇਡਾ ਦੀ ਘਰੇਲੂ ਰਾਜਨੀਤੀ ਵਿੱਚ ਇੱਕ ਨਵੀਂ ਬਹਿਸ ਛੇੜ ਗਿਆ ਹੈ। ਇਸ ਸੀਨੀਅਰ ਅਧਿਕਾਰੀ ਨੇ ਇੱਕ ਪ੍ਰੈਸ ਬਰੀਫਿੰਗ ਦੌਰਾਨ ਇਹ ਦਾਅਵਾ ਕੀਤਾ ਹੈ ਕਿ ਕੈਨੇਡਾ ਸਰਕਾਰ ਨੂੰ ਹੁਣ ਇਹ ਵਿਸ਼ਵਾਸ ਹੈ ਕਿ ਭਾਰਤ ਕੈਨੇਡੀਅਨ ਨਾਗਰਿਕਾਂ ਉੱਤੇ ਹਮਲੇ ਕਰਨ ਦੀਆਂ ਸਾਜ਼ਿਸ਼ਾਂ ਨਹੀਂ ਰਚ ਰਿਹਾ। ਇਹ ਟਿੱਪਣੀਆਂ ਆਪਣੇ ਆਪ ਵਿੱਚ ਬਹੁਤ ਅਹਿਮ ਹਨ ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਦੇ ਕਿਸੇ ਉੱਚ ਅਧਿਕਾਰੀ ਨੇ ਇਹ ਸੰਕੇਤ ਦਿੱਤਾ ਹੈ ਕਿ ਭਾਰਤ ਨੇ ਆਪਣੀਆਂ ਉਹਨਾਂ ਕਥਿਤ ਗੁਪਤ ਕਾਰਵਾਈਆਂ ਨੂੰ ਰੋਕ ਦਿੱਤਾ ਹੈ ਜਿਹਨਾਂ ਨੂੰ ਕੈਨੇਡਾ ਨੇ ਪਿਛਲੇ ਸਮੇਂ ਦੌਰਾਨ ਇੱਕ ਕਤਲ ਅਤੇ ਹੋਰ ਹਿੰਸਕ ਘਟਨਾਵਾਂ ਨਾਲ ਜੋੜਿਆ ਸੀ। ਅਧਿਕਾਰੀ ਦਾ ਇਹ ਕਹਿਣਾ ਕਿ ਦੋਵਾਂ ਦੇਸ਼ਾਂ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਕਾਰ ਬਹੁਤ ਮਜ਼ਬੂਤ ਕੂਟਨੀਤਕ ਰਾਬਤਾ ਕਾਇਮ ਹੈ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਹੁਣ ਅਜਿਹੀਆਂ ਗਤੀਵਿਧੀਆਂ ਜਾਰੀ ਨਹੀਂ ਹਨ, ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਕਰਦਾ ਹੈ। ਅਧਿਕਾਰੀ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਉਹਨਾਂ ਨੂੰ ਲੱਗਦਾ ਕਿ ਇਹ ਗਤੀਵਿਧੀਆਂ ਅਜੇ ਵੀ ਜਾਰੀ ਹਨ ਤਾਂ ਸ਼ਾਇਦ ਪ੍ਰਧਾਨ ਮੰਤਰੀ ਇਹ ਦੌਰਾ ਨਾ ਕਰਦੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News