1 C
Calgary
Sunday, October 25, 2026

ਕੈਲਗਰੀ ਦੇ ਆਟੋਮੋਟਿਵ ਵਰਕਸ਼ਾਪ ਵਿੱਚ ਭਿਆਨਕ ਅੱਗ

ਕੈਲਗਰੀ, 16 ਮਾਰਚ (ਦੇਸ ਪੰਜਾਬ ਟਾਇਮਜ਼):
ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਦੱਖਣ ਪੱਛਮੀ ਇਲਾਕੇ ਵਿੱਚ ਸੋਮਵਾਰ ਸਵੇਰੇ ਇੱਕ ਕਮਰਸ਼ੀਅਲ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ ਫਾਇਰ ਵਿਭਾਗ ਦੀਆਂ ਟੀਮਾਂ ਨੇ ਵੱਡਾ ਅਭਿਆਨ ਚਲਾਇਆ। ਘਟਨਾ ਮੈਕਲਿਓਡ ਟ੍ਰੇਲ ਸਾਊਥ ਵੈਸਟ ਨੇੜੇ ਸਥਿਤ ਇੱਕ ਆਟੋਮੋਟਿਵ ਟਿਊਨਿੰਗ ਵਰਕਸ਼ਾਪ ਵਿੱਚ ਵਾਪਰੀ, ਜਿੱਥੇ ਸਵੇਰੇ ਕਰੀਬ 4.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਇਰ ਵਿਭਾਗ ਨੇ ਤੁਰੰਤ ਕਈ ਟੀਮਾਂ ਨੂੰ ਮੌਕੇ ‘ਤੇ ਭੇਜਿਆ ਅਤੇ ਵੱਡੇ ਪੱਧਰ ‘ਤੇ ਬਚਾਅ ਕਾਰਵਾਈ ਸ਼ੁਰੂ ਕੀਤੀ।
ਕੈਲਗਰੀ ਫਾਇਰ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਇਹ ਦੂਜੇ ਦਰਜੇ ਦੀ ਅੱਗ ਦੀ ਘਟਨਾ ਵਜੋਂ ਦਰਜ ਕੀਤੀ ਗਈ ਹੈ।
ਕਾਰਜਕਾਰੀ ਬਟਾਲਿਅਨ ਮੁਖੀ ਐਡਮ ਬਾਸ ਨੇ ਦੱਸਿਆ ਕਿ ਅੱਗ ਬਹੁਤ ਤੇਜ਼ੀ ਨਾਲ ਫੈਲ ਰਹੀ ਸੀ, ਜਿਸ ਕਾਰਨ ਫਾਇਰ ਫਾਈਟਰਾਂ ਨੂੰ ਇਮਾਰਤ ਦੇ ਬਾਹਰੋਂ ਹੀ ਅੱਗ ‘ਤੇ ਕਾਬੂ ਪਾਉਣ ਲਈ ਹਮਲਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਉੱਚੇ ਪੱਧਰ ਦੇ ਪਾਣੀ ਦੇ ਤਾਕਤਵਰ ਫੁਹਾਰਿਆਂ ਵਾਲੇ ਸਾਜੋ ਸਾਮਾਨ ਦੀ ਵਰਤੋਂ ਕਰਕੇ ਅੱਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੌਕੇ ‘ਤੇ ਫਾਇਰ ਵਿਭਾਗ ਦੀਆਂ ਕੁੱਲ 18 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਕਈ ਫਾਇਰ ਫਾਈਟਰ ਲਗਾਤਾਰ ਅੱਗ ‘ਤੇ ਕਾਬੂ ਪਾਉਣ ਲਈ ਕੰਮ ਕਰ ਰਹੇ ਹਨ। ਅਧਿਕਾਰੀਆਂ ਦੇ ਮੁਤਾਬਕ ਇਸ ਕਿਸਮ ਦੀ ਅੱਗ ਨੂੰ ਕਾਬੂ ਕਰਨ ਲਈ ਬਹੁਤ ਵੱਡੀ ਮਾਤਰਾ ਵਿੱਚ ਪਾਣੀ ਦੀ ਲੋੜ ਪੈਂਦੀ ਹੈ, ਜਿਸ ਕਰਕੇ ਕਈ ਹਾਈਡਰੈਂਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਕੈਲਗਰੀ ਸ਼ਹਿਰ ਵਿੱਚ ਪਾਣੀ ਦੀ ਵਰਤੋਂ ‘ਤੇ ਪਾਬੰਦੀਆਂ ਦਾ ਦੂਜਾ ਹਫਤਾ ਚੱਲ ਰਿਹਾ ਹੈ। ਬੀਅਰਸਪਾਅ ਸਾਊਥ ਫੀਡਰ ਮੈਨ ਪਾਈਪਲਾਈਨ ਦੀ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ‘ਤੇ ਦਬਾਅ ਬਣਿਆ ਹੋਇਆ ਹੈ। ਇਸ ਸਥਿਤੀ ਵਿੱਚ ਵੱਡੇ ਪੱਧਰ ਦੀ ਅੱਗ ਨਾਲ ਨਜਿੱਠਣਾ ਫਾਇਰ ਵਿਭਾਗ ਲਈ ਵੱਡੀ ਚੁਣੌਤੀ ਬਣ ਜਾਂਦਾ ਹੈ।
ਐਡਮ ਬਾਸ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਾਂ ਨੂੰ ਇਹ ਯਾਦ ਦਿਵਾਉਂਦੀਆਂ ਹਨ ਕਿ ਪਾਣੀ ਦੀ ਹਰ ਬੂੰਦ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਖਪਤ ਘੱਟ ਕਰਨ ਵਿੱਚ ਸਹਿਯੋਗ ਦੇਣ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਫਾਇਰ ਵਿਭਾਗ ਕੋਲ ਕਾਫੀ ਪਾਣੀ ਉਪਲਬਧ ਰਹੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News