1 C
Calgary
Sunday, October 25, 2026

Punjab ਨੂੰ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੇ ਆਸਾਰ

ਪੰਜਾਬ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੀ ਸੰਭਾਵਨਾ ਹੈ, ਜਿਸ ਬਾਰੇ ਕੇਂਦਰ ਸਰਕਾਰ ਭਲਕੇ ਵੀਰਵਾਰ ਨੂੰ ਰਸਮੀ ਐਲਾਨ ਕਰ ਸਕਦੀ ਹੈ। ਕੇਂਦਰ ਸਰਕਾਰ ਨੇ ਅੱਜ ਹਰਿਆਣਾ ਨੂੰ ਪਹਿਲਾਂ ਹੀ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਇਸ ਮਗਰੋਂ ਹੁਣ ਪੰਜਾਬ ਨੂੰ ਵੀ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਕੇਂਦਰੀ ਟੀਮ ਵੱਲੋਂ ਸੂਬੇ ਦੇ 22 ਜ਼ਿਲ੍ਹਿਆਂ ਦੀਆਂ ਮੰਡੀਆਂ ’ਚੋਂ ਕਣਕ ਦੇ 291 ਨਮੂਨੇ ਭਰੇ ਗਏ ਹਨ, ਜਦੋਂ ਕਿ ਪਠਾਨਕੋਟ ਜ਼ਿਲ੍ਹੇ ’ਚ ਹਾਲੇ ਫ਼ਸਲ ਨਹੀਂ ਆਈ ਸੀ। ਭਾਰਤੀ ਖ਼ੁਰਾਕ ਨਿਗਮ ਦੀ ਚੰਡੀਗੜ੍ਹ ਸਥਿਤ ਲੈਬ ’ਚ ਅੱਜ ਪੂਰਾ ਦਿਨ ਨਮੂਨਿਆਂ ਦੀ ਟੈਸਟਿੰਗ ਹੋਈ। ਦੇਰ ਸ਼ਾਮ ਤੱਕ ਸਮੁੱਚੇ ਨਮੂਨਿਆਂ ਦੀ ਰਿਪੋਰਟ ਮੁਕੰਮਲ ਹੋਣ ਮਗਰੋਂ ਕੇਂਦਰੀ ਟੀਮ ਨੇ ਰਿਪੋਰਟ ਖ਼ੁਰਾਕ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਸੂਤਰਾਂ ਅਨੁਸਾਰ ਨਮੂਨਿਆਂ ਦੀ ਰਿਪੋਰਟ ’ਚ ਲਸਟਰ ਲੌਸ ਤੈਅ ਮਾਪਦੰਡਾਂ ਤੋਂ ਵੱਧ ਪਾਇਆ ਗਿਆ ਹੈ ਜਦੋਂ ਕਿ ਸੁੰਗੜੇ ਦਾਣੇ ਅਤੇ ਦਾਣਿਆਂ ਦੀ ਟੁੱਟ ਨਿਸ਼ਚਿਤ ਸੀਮਾ ਤੋਂ ਵੱਧ ਨਿਕਲੀ ਹੈ। ਦਾਣਿਆਂ ਦਾ ਕਾਲਾਪਣ ਵੀ ਜ਼ਿਆਦਾ ਸਾਹਮਣੇ ਆਇਆ ਹੈ। ਕੇਂਦਰ ਸਰਕਾਰ ਇਸ ਤੋਂ ਪਹਿਲਾਂ 9 ਅਪਰੈਲ ਨੂੰ ਰਾਜਸਥਾਨ ਨੂੰ ਖ਼ਰੀਦ ਪੈਮਾਨਿਆਂ ’ਚ ਛੋਟ ਦੇ ਚੁੱਕੀ ਹੈ। ਸੂਤਰ ਦੱਸਦੇ ਹਨ ਕਿ ਰਾਜਸਥਾਨ ਦੀ ਤਰਜ਼ ’ਤੇ ਹੀ ਪੰਜਾਬ ਨੂੰ ਖ਼ਰੀਦ ਪੈਮਾਨਿਆਂ ’ਚ ਛੋਟ ਮਿਲ ਸਕਦੀ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News